ਨਵੀਂ ਦਿੱਲੀ :- ਬ੍ਰਿਟੇਨ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਤੋਂ ਬਾਅਦ ਏਅਰ ਇੰਡੀਆ ਨੇ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੰਪਨੀ ਨੇ 24 ਤੌੌਂ 30 ਅਪ੍ਰੈਲ ਦੇ ਵਿਚਾਲੇ ਉਡਾਣਾਂ ਰੱਦ ਕਰ ਦਿੱਤੀਆਂ ਹਨ।ਯਾਤਰੀਆਂ ਦੇ ਟਿਕਟ ’ਤੇ ਰਿਫੰਡ ਨੂੰ ਲੈ ਕੇ ਅੱਗੇ ਜਾਣਕਾਰੀ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਭਾਰਤ ‘ਚ ਕੋਰੋਨਾ ਮਹਾਮਾਰੀ ਦੀਆਂ ਚਿੰਤਾਵਾਂ ਦੌਰਾਨ ਬ੍ਰਿਟੇਨ ਨੇ ਹਾਲ ਹੀ ‘ਚ ਯਾਤਰੀਆਂ ਦੇ ਆਉਣ ’ਤੇ ਪਾਬੰਦੀ ਲਾਈ ਹੈ। ਏਅਰ ਇੰਡੀਆ ਨੇ ਕਿਹਾ ਕਿ ਜੋ ਯਾਤਰੀ ਭਾਰਤ ਤੇ ਯੂਕੇ ਦੌਰਾਨ ਯਾਤਰਾ ਕਰਨ ਵਾਲੇ ਸਨ, ਉਨ੍ਹਾਂ ਦੀ ਯਾਤਰਾ ਰੱਦ ਕਰ ਦਿੱਤੀ ਗਈ ਹੈ।
ਇਸਤੋਂ ਇਲਾਵਾ ਇਸ ਸਬੰਧੀ ਹੋਰ ਜਾਣਕਾਰੀ ਵੈਬਸਾਈਟ ਤੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਉਪਲਬਧ ਹੋਵੇਗੀ।