ਏਅਰ ਇੰਡੀਆ ਨੇ ਬੁਕਿੰਗ ਸ਼ੁਰੂ ਕਰਨ ਦਾ ਕੀਤਾ ਫੈਸਲਾ ! ਤਾ ਪੂਰੀ ਨੇ ਦੇਖੋ ਕੀ ਦਿਤੀ ਸਲਾਹ

TeamGlobalPunjab
2 Min Read

ਨਵੀਂ ਦਿੱਲੀ – ਕੋਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਬੰਦ ਹੋਈ ਏਅਰ ਇੰਡੀਆ ਦੀ ਬੁਕਿੰਗ ਲਈ ਮੁੜ ਤੋਂ ਯਤਨ ਸ਼ੁਰੂ ਹੋ ਗਏ ਹਨ। ਅਜਿਹਾ ਇਸ ਲਾਇ ਕਿਹਾ ਜਾ ਰਿਹਾ ਹੈ ਕਿਉਂਕਿ ਏਅਰ ਇੰਡੀਆ ਵਲੋਂ 4 ਮਈ ਤੋਂ ਫਿਰ ਤੋਂ ਬੁਕਿੰਗ ਸ਼ੁਰੂ ਕੀਤੇ ਜਾਣ ਦੀਆ ਰਿਪੋਰਟਾਂ ਮਿਲ ਰਹੀਆਂ ਹਨ । ਜਾਣਕਾਰੀ ਮੁਤਾਬਿਕ ਏਅਰ ਲਾਈਨਜ਼ ਵਲੋਂ 4 ਮਈ ਤੋਂ ਘਰੇਲੂ ਅਤੇ 1 ਜੂਨ ਤੋਂ ਅੰਤਰਰਾਸਟਰੀ ਫਲੈਟਾਂ ਲਈ ਬੁਕਿੰਗ ਸ਼ੁਰੂ ਕੀਤੀ ਜਾਵੇਗੀ।

ਦੱਸ ਦੇਈਏ ਕਿ ਏਅਰਲਾਈਨਜ਼ ਦੇ ਇਸ ਫੈਸਲੇ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਨੇ ਟਵੀਟ ਕਰਦਿਆਂ ਇਸ ਤੇ ਸਖ਼ਤ ਪ੍ਰਤੀਕਿਰਿਆ ਦਿਤੀ ਹੈ । ਉਨ੍ਹਾਂ ਟਵੀਟ ਕਰਦਿਆਂ ਜਾਣਕਾਰੀ ਦਿਤੀ ਹੈ ਕਿ ਅਜੇ ਤੱਕ ਘਰੇਲੂ ਜਾਂ ਅੰਤਰਰਾਸ਼ਟਰੀ ਹਵਾਈ ਉਡਾਣਾਂ ਖੋਲ੍ਹਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਲਿਖਿਆ ਕਿ ਸਰਕਾਰ ਵੱਲੋਂ ਇਸ ਸਬੰਧ ਵਿਚ ਫੈਸਲਾ ਲਏ ਜਾਣ ਤੋਂ ਬਾਅਦ ਹੀ ਏਅਰ ਲਾਈਨਜ਼ ਨੂੰ ਆਪਣੀ ਬੁਕਿੰਗ ਖੋਲ੍ਹਣ ਦੀ ਸਲਾਹ ਦਿੱਤੀ ਜਾਂਦੀ ਹੈ,”

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ, ਜਦੋਂ 14 ਅਪ੍ਰੈਲ ਤੱਕ ਲਾਕ ਡਾਊਨ ਦੀ ਘੋਸ਼ਣਾ ਕੀਤੀ ਗਈ ਸੀ ਤਾ ਏਅਰ ਇੰਡੀਆ ਨੇ ਘਰੇਲੂ ਅਤੇ ਅੰਤਰਰਾਸ਼ਟਰੀ ਦੋਵੇਂ ਉਡਾਣਾਂ ਚਲਾਉਣਾ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਹੁਣ ਇਹ ਲਾਕ ਡਾਊਨ ਵਧਾ ਕੇ 3 ਮਈ ਤੱਕ ਕਰ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ, ਏਅਰ ਇੰਡੀਆ ਨੇ 4 ਜੂਨ ਤੋਂ ਚੋਣਵੇਂ ਘਰੇਲੂ ਅਤੇ ਅੰਤਰਰਾਸ਼ਟਰੀ ਮਾਰਗਾਂ ਦੀ ਬੁਕਿੰਗ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਪਰ ਹੁਣ ਸਰਕਾਰ ਨੇ ਇਸ ਬਾਰੇ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਹੈ।

Share this Article
Leave a comment