ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਫਲਾਈਟ ਗੁਆਂਢੀ ਦੇਸ਼ ਦੇ ਹਵਾਈ ਖੇਤਰ ‘ਚ ਹੋਈ ਦਾਖਲ, ਪਾਕਿਸਤਾਨ ਨੇ ਦਿੱਤੀ ਚਿਤਾਵਨੀ

Global Team
2 Min Read

ਅੰਮ੍ਰਿਤਸਰ: ਦਿੱਲੀ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਈ ਏਅਰ ਇੰਡੀਆ ਦੀ ਫਲਾਈਟ ਏਆਈ-479 ਉਡਾਣ ਦੌਰਾਨ ਆਈ ਤਕਨੀਕੀ ਖ਼ਰਾਬੀ ਕਾਰਨ ਆਪਣੇ ਨਿਰਧਾਰਤ ਰੂਟ ਤੋਂ ਹਟ ਗਈ ਅਤੇ ਪਾਕਿਸਤਾਨ ਦੇ ਹਵਾਈ ਖੇਤਰ ਵੱਲ ਚਲੀ ਗਈ। ਸਥਿਤੀ ਦਾ ਪਤਾ ਲੱਗਣ ਤੋਂ ਬਾਅਦ ਪਾਕਿਸਤਾਨ ਦੀ ਏਅਰ ਟ੍ਰੈਫਿਕ ਅਥਾਰਟੀ ਵੱਲੋਂ ਚੇਤਾਵਨੀ ਦਿੱਤੀ ਗਈ, ਜਿਸ ਤੋਂ ਬਾਅਦ ਜਹਾਜ਼ ਨੂੰ ਤੁਰੰਤ ਮੋੜ ਕੇ ਭਾਰਤੀ ਹਵਾਈ ਖੇਤਰ ਵਿੱਚ ਵਾਪਸ ਲਿਆਂਦਾ ਗਿਆ।

ਜਾਣਕਾਰੀ ਅਨੁਸਾਰ ਏਅਰਬਸ A321 ਜਹਾਜ਼ ਨੇ ਸੋਮਵਾਰ ਰਾਤ 9:18 ਵਜੇ ਦਿੱਲੀ ਤੋਂ ਉਡਾਣ ਭਰੀ ਸੀ। ਰਸਤੇ ਵਿੱਚ ਤਕਨੀਕੀ ਸਮੱਸਿਆ ਆਉਣ ਕਾਰਨ ਜਹਾਜ਼ ਆਪਣੇ ਤੈਅ ਰਸਤੇ ਤੋਂ ਹਟ ਗਿਆ। ਹਾਲਾਂਕਿ ਸਮੇਂ ਸਿਰ ਸਥਿਤੀ ਨੂੰ ਕਾਬੂ ਕਰ ਲਿਆ ਗਿਆ ਅਤੇ ਉਡਾਣ ਨੂੰ ਸੁਰੱਖਿਅਤ ਢੰਗ ਨਾਲ ਵਾਪਸ ਮੋੜਿਆ ਗਿਆ।

ਇਸ ਦੌਰਾਨ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਣ ਦਾ ਨਿਰਧਾਰਤ ਸਮਾਂ ਲੰਘ ਜਾਣ ਕਾਰਨ ਉੱਥੇ ਲੈਂਡਿੰਗ ਦੀ ਮਨਜ਼ੂਰੀ ਨਹੀਂ ਮਿਲ ਸਕੀ। ਇਸ ਤੋਂ ਬਾਅਦ ਜਹਾਜ਼ ਨੂੰ ਵਾਪਸ ਦਿੱਲੀ ਭੇਜਿਆ ਗਿਆ, ਜਿੱਥੇ ਇਸ ਦੀ ਸੁਰੱਖਿਅਤ ਲੈਂਡਿੰਗ ਕਰਵਾਈ ਗਈ।

ਲਗਭਗ ਦੋ ਘੰਟਿਆਂ ਬਾਅਦ ਮੁੜ ਇਜਾਜ਼ਤ ਮਿਲਣ ‘ਤੇ ਫਲਾਈਟ ਨੇ ਫਿਰ ਅੰਮ੍ਰਿਤਸਰ ਲਈ ਉਡਾਣ ਭਰੀ ਅਤੇ ਸਵੇਰੇ ਤਕਰੀਬਨ 2:20 ਵਜੇ ਸੁਰੱਖਿਅਤ ਤਰੀਕੇ ਨਾਲ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚ ਗਈ।

ਇਸ ਪੂਰੀ ਘਟਨਾ ਕਾਰਨ ਯਾਤਰੀਆਂ ਨੂੰ ਕਰੀਬ ਚਾਰ ਘੰਟੇ ਦੀ ਦੇਰੀ ਦਾ ਸਾਹਮਣਾ ਕਰਨਾ ਪਿਆ। ਜਿਨ੍ਹਾਂ ਯਾਤਰੀਆਂ ਨੂੰ ਰਾਤ 10:30 ਵਜੇ ਤੱਕ ਅੰਮ੍ਰਿਤਸਰ ਪਹੁੰਚਣਾ ਸੀ, ਉਹ ਦੇਰ ਰਾਤ ਆਪਣੀ ਮੰਜ਼ਿਲ ‘ਤੇ ਪਹੁੰਚੇ। ਅਧਿਕਾਰੀਆਂ ਮੁਤਾਬਕ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment