ਨਿਊਜ਼ ਡੈਸਕ: ਏਅਰ ਇੰਡੀਆ ਦੀ ਇੱਕ ਫਲਾਈਟ ਨਾਲ ਵਾਪਰੀ ਹੈ। ਦਰਅਸਲ, ਵੀਰਵਾਰ ਨੂੰ ਪੁਣੇ ਹਵਾਈ ਅੱਡੇ ‘ਤੇ ਲਗਭਗ 180 ਯਾਤਰੀ ਉਸ ਸਮੇਂ ਫਸ ਗਏ ਸਨ ਜਦੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ਰਨਵੇ ‘ਤੇ ਟੈਕਸੀ ਕਰਦੇ ਸਮੇਂ ਸਮਾਨ ਲੈ ਕੇ ਜਾ ਰਹੇ ਟਰੈਕਟਰ ਨਾਲ ਟਕਰਾ ਗਈ ਸੀ।
ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ ਟੱਕਰ ਕਾਰਨ ਜਹਾਜ਼ ਦਾ ਇੱਕ ਵਿੰਗ ਅਤੇ ਟਾਇਰ ਨੁਕਸਾਨਿਆ ਗਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਜਹਾਜ਼ ਵਿੱਚ ਕਰੀਬ 180 ਯਾਤਰੀ ਸਵਾਰ ਸਨ। ਸਮਾਚਾਰ ਏਜੰਸੀ ਏਐਨਆਈ ਦੀ ਰਿਪੋਰਟ ਦੇ ਅਨੁਸਾਰ, ‘ਲਗਭਗ 180 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੀ ਟਰੈਕਟਰ ਨਾਲ ਟੱਕਰ ਹੋ ਗਈ। ਟੱਕਰ ਦੇ ਬਾਵਜੂਦ ਜਹਾਜ਼ ‘ਚ ਸਵਾਰ ਸਾਰੇ ਯਾਤਰੀ ਅਤੇ ਚਾਲਕ ਦਲ ਸੁਰੱਖਿਅਤ ਦੱਸਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।