ਫਲਾਈਟ ‘ਚ ਔਰਤ ‘ਤੇ ਪਿਸ਼ਾਬ ਕਰਨ ਵਾਲੇ ਵਿਅਕਤੀ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ

Prabhjot Kaur
2 Min Read

ਨਵੀਂ ਦਿੱਲੀ: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸ਼ੰਕਰ ਮਿਸ਼ਰਾ ਨੂੰ ਨਿਊਯਾਰਕ ਤੋਂ ਦਿੱਲੀ ਆ ਰਹੀ ਇੱਕ ਫਲਾਈਟ ਵਿੱਚ ਪਿਸ਼ਾਬ ਕਰਨ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪਟਿਆਲਾ ਹਾਊਸ ਕੋਰਟ ਨੇ ਮੁਲਜ਼ਮ ਸ਼ੰਕਰ ਮਿਸ਼ਰਾ ਨੂੰ 14 ਦਿਨਾਂ ਲਈ ਹਿਰਾਸਤ ਵਿੱਚ ਭੇਜਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ। ਅਦਾਲਤ ਨੇ ਸ਼ੰਕਰ ਮਿਸ਼ਰਾ ਦੀ ਜ਼ਮਾਨਤ ‘ਤੇ ਨੋਟਿਸ ਜਾਰੀ ਕੀਤਾ ਹੈ।

ਦਿੱਲੀ ਪੁਲਿਸ ਦੇ ਚੋਟੀ ਦੇ ਸੂਤਰਾਂ ਨੇ ਸ਼ਨੀਵਾਰ ਨੂੰ ਕਿਹਾ ਕਿ ਸ਼ੰਕਰ ਮਿਸ਼ਰਾ ਨੂੰ ਫੜਨ ਲਈ, ਉਨ੍ਹਾਂ ਨੇ ਹਵਾਈ ਅੱਡੇ ‘ਤੇ ਅਲਰਟ ਜਾਰੀ ਕੀਤਾ, ਉਸ ਦੇ ਫੋਨ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕੀਤੀ ਅਤੇ ਬੈਂਕ ਲੈਣ-ਦੇਣ ਦੀ ਨਿਗਰਾਨੀ ਕੀਤੀ। ਉਸ ਦੇ ਠਿਕਾਣੇ ‘ਤੇ ਕੁਝ ‘ਠੋਸ’ ਲੀਡ ਪ੍ਰਾਪਤ ਕਰਨ ਤੋਂ ਬਾਅਦ, ਉਨ੍ਹਾਂ ਨੇ ਬੈਂਗਲੁਰੂ ਵਿੱਚ ਇੱਕ ਟੀਮ ਤਾਇਨਾਤ ਕੀਤੀ। ਇਸ ਤੋਂ ਬਾਅਦ ਹੀ ਸ਼ੁੱਕਰਵਾਰ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਪੁਲਿਸ ਸੂਤਰਾਂ ਮੁਤਾਬਕ ਸ਼ੰਕਰ ਮਿਸ਼ਰਾ ਨੇ ਆਪਣਾ ਫ਼ੋਨ ਬੰਦ ਕਰ ਦਿੱਤਾ ਸੀ ਪਰ ਉਹ ਆਪਣੇ ਦੋਸਤਾਂ ਨਾਲ ਗੱਲ ਕਰਨ ਲਈ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਵਰਤੋਂ ਕਰ ਰਿਹਾ ਸੀ। ਇਸ ਕਾਰਨ ਪੁਲਿਸ ਨੂੰ ਉਸ ਦੀ ਲੋਕੇਸ਼ਨ ਮਿਲ ਗਈ। ਮਿਸ਼ਰਾ ਨੇ ਘੱਟੋ-ਘੱਟ ਇੱਕ ਵਾਰ ਆਪਣੇ ਕ੍ਰੈਡਿਟ/ਡੈਬਿਟ ਕਾਰਡ ਦੀ ਵੀ ਵਰਤੋਂ ਕੀਤੀ। ਦੂਜੇ ਪਾਸੇ ਖਬਰਾਂ ਅਨੁਸਾਰ, ਪੁਲਿਸ ਨੇ ਕਿਹਾ ਕਿ ਸ਼ੰਕਰ ਮਿਸ਼ਰਾ ਨੂੰ ਦਿੱਲੀ ਪੁਲਿਸ ਦੀ ਟੀਮ ਨੇ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਹੈ। ਉਸ ਨੂੰ ਦਿੱਲੀ ਲਿਆਂਦਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਬੰਗਲੌਰ ਦੇ ਸੰਜੇ ਨਗਰ ‘ਚ ਆਪਣੀ ਭੈਣ ਦੇ ਘਰ ਰਹਿ ਰਿਹਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment