ਹਵਾ ਪ੍ਰਦੂਸ਼ਣ ਕਾਰਨ ਹਰ ਸਾਲ ਹੋ ਰਹੀਆਂ ਨੇ 70 ਲੱਖ ਮੌਤਾਂ, WHO ਵੱਲੋਂ ਨਵੀਆਂ ਗਾਈਡਲਾਈਨਜ਼ ਜਾਰੀ

TeamGlobalPunjab
2 Min Read

ਨਿਊਜ਼ ਡੈਸਕ: WHO ਨੇ ਹਵਾ ਦੀ ਗੁਣਵੱਤਾ ਨੂੰ ਲੈ ਕੇ 15 ਸਾਲ ਬਾਅਦ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। WHO ਦੇ ਹਿਸਾਬ ਨਾਲ ਦੁਨੀਆ ਦੀ 90 % ਤੋਂ ਜ਼ਿਆਦਾ ਆਬਾਦੀ ਅਤੇ ਦੱਖਣੀ ਏਸ਼ਿਆ ਦੀ ਲਗਭਗ ਪੂਰੀ ਆਬਾਦੀ ਤੈਅ ਹੱਦ ਤੋਂ ਜ਼ਿਆਦਾ ਪ੍ਰਦੂਸ਼ਣ ਵਾਲੀ ਹਵਾ ਵਿੱਚ ਸਾਹ ਲੈਂਦੀ ਹੈ।

ਵਿਸ਼ਵ ਸਿਹਤ ਸੰਗਠਨ ਦੇ ਨਵੇਂ ਦਿਸ਼ਾ ਨਿਰਦੇਸ਼ ਦਾ ਉਦੇਸ਼ ਦਿਲ ਤੇ ਫੇਫੜਿਆਂ ਨਾਲ ਜੁੜੀਆਂ ਗੰਭੀਰ ਬਿਮਾਰੀਆਂ ਤੇ ਹਵਾ ਪ੍ਰਦੂਸ਼ਣ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲਿਆਂ ਨੂੰ ਘਟਾਉਣਾ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਸੰਯੁਕਤ ਰਾਸ਼ਟਰ ਦੇ 194 ਮੈਂਬਰ ਦੇਸ਼ਾਂ ਨੂੰ ਜਾਰੀ ਕੀਤੇ ਗਏ ਡਬਲਯੂਐਚਓ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ‘ਚ ਪ੍ਰਦੂਸ਼ਣ ਦੇ ਵੱਧ ਤੋਂ ਵੱਧ ਸਿਫਾਰਸ਼ ਕੀਤੇ ਪੱਧਰ ਨੂੰ ਘਟਾ ਦਿੱਤਾ ਹੈ।

ਨਵੇਂ ਦਿਸ਼ਾ ਨਿਰਦੇਸ਼ ਬਾਲਣ ਦੇ ਨਿਕਾਸ ‘ਚ ਪਾਏ ਜਾਣ ਵਾਲੇ ਕਣ ਤੇ ਨਾਈਟ੍ਰੋਜਨ ਡਾਈਆਕਸਾਈਡ ਦੇ ਪੱਧਰ ਨੂੰ ਘਟਾਉਣ ਦੀ ਸਿਫਾਰਸ਼ ਕਰਦੇ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਹਵਾ ਪ੍ਰਦੂਸ਼ਣ ਜਲਵਾਯੂ ਪਰਿਵਰਤਨ ਦੇ ਨਾਲ-ਨਾਲ ਮਨੁੱਖੀ ਸਿਹਤ ਤੇ ਵਾਤਾਵਰਣ ਲਈ ਸਭ ਤੋਂ ਵੱਡਾ ਖ਼ਤਰਾ ਹੈ। ਡਬਲਯੂਐਚਓ ਨੇ ਕਿਹਾ ਹੈ ਕਿ ਹਵਾ ਪ੍ਰਦੂਸ਼ਣ ਕਾਰਨ ਪੂਰੇ ਵਿਸ਼ਵ ਵਿੱਚ ਹਰ ਸਾਲ ਲਗਪਗ 70 ਲੱਖ ਮੌਤਾਂ ਹੁੰਦੀਆਂ ਹਨ। ਇਸ ਵਿੱਚ ਸੁਧਾਰ ਕਰਕੇ, ਬਹੁਤ ਸਾਰੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ।

ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ, ਡਬਲਯੂਐਚਓ ਨੇ ਔਸਤ ਸਾਲਾਨਾ ਪੀਐਮ 2.5 ਦੇ ਪੱਧਰ ਦੀ ਸੀਮਾ ਨੂੰ 10 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਤੋਂ ਘਟਾ ਕੇ 5 ਕਰ ਦਿੱਤਾ ਹੈ। ਇਸ ਨੇ ਪੀਐਮ 10 ਦੀ ਸਿਫਾਰਸ਼ ਕੀਤੀ ਸੀਮਾ 20 ਮਾਈਕ੍ਰੋਗ੍ਰਾਮ ਤੋਂ ਘਟਾ ਕੇ 15 ਕਰ ਦਿੱਤਾ ਹੈ।

- Advertisement -

Share this Article
Leave a comment