ਐਸ਼ਵਰਿਆ ਰਾਏ ਬੱਚਨ ਤੇ ਅਰਾਧਿਆ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ, ਹਸਪਤਾਲ ਤੋਂ ਮਿਲੀ ਛੁੱਟੀ

TeamGlobalPunjab
2 Min Read

ਨਿਊਜ਼ ਡੈਸਕ: ਐਸ਼ਵਰਿਆ ਰਾਏ ਬੱਚਨ ਅਤੇ ਉਨ੍ਹਾਂ ਦੀ ਧੀ ਅਰਾਧਿਆ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਹੈ। ਜਿਸ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਦੋਵੇਂ ਆਪਣੇ ਘਰ ਜਲਸਾ ਪਹੁੰਚ ਗਈਆਂ ਹਨ। ਅਭਿਸ਼ੇਕ ਬੱਚਨ ਨੇ ਇਸ ਦੀ ਜਾਣਕਾਰੀ ਟਵੀਟ ਦੇ ਜ਼ਰੀਏ ਦਿੱਤੀ। ਉਨ੍ਹਾਂ ਨੇ ਲਿਖਿਆ ਤੁਹਾਡੀ ਅਰਦਾਸ ਅਤੇ ਸ਼ੁਭਕਾਮਨਾਵਾਂ ਲਈ ਸਭ ਦਾ ਧੰਨਵਾਦ। ਅਸੀ ਹਮੇਸ਼ਾ ਤੁਹਾਡੇ ਸਭ ਦੇ ਅਹਿਸਾਨਮੰਦ ਰਹਾਂਗੇ। ਸ਼ੁਕਰ ਹੈ ਕਿ ਐਸ਼ਵਰਿਆ ਅਤੇ ਅਰਾਧਿਆ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਹੁਣ ਦੋਵੇਂ ਘਰ ‘ਚ ਹੀ ਰਹਿਣਗੀਆਂ। ਮੈਂ ਅਤੇ ਮੇਰੇ ਪਿਤਾ ਹਸਪਤਾਲ ਵਿੱਚ ਮੈਡੀਕਲ ਸਟਾਫ ਦੀ ਨਿਗਰਾਨੀ ਵਿੱਚ ਰਹਾਂਗੇ।

- Advertisement -

ਦੱਸ ਦਈਏ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਪਰਿਵਾਰ ਦਾ ਪਿਛਲੇ ਕੁੱਝ ਦਿਨਾਂ ਤੋਂ ਨਾਨਾਵਤੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪਹਿਲਾਂ ਬਿੱਗ ਬੀ ਅਤੇ ਅਭਿਸ਼ੇਕ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉੱਥੇ ਹੀ ਐਸ਼ਵਰਿਆ ਅਤੇ ਅਰਾਧਿਆ ਦਾ ਘਰ ‘ਚ ਹੀ ਇਲਾਜ ਚੱਲ ਰਿਹਾ ਸੀ ਪਰ ਫਿਰ ਕੁੱਝ ਦਿਨਾਂ ਪਹਿਲਾਂ ਹੀ ਉਨ੍ਹਾਂ ਨੂੰ ਵੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਉੱਥੇ ਹੀ ਜਿਆ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ।

Share this Article
Leave a comment