ਅਜਨਾਲਾ ਕੋਰਟ ਨੇ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਨ ਦੇ ਦਿੱਤੇ ਹੁਕਮ

Rajneet Kaur
1 Min Read

ਅਜਨਾਲਾ: ਵਾਰਿਸ ਪੰਜਾਬ ਦੇ  ਜਥੇਬੰਦੀ ਵੱਲੋਂ ਕੀਤੇ ਗਏ  ਰੋਸ ਪ੍ਰਦਰਸ਼ਨ ਮਗਰੋਂ ਅਜਨਾਲਾ ਅਦਾਲਤ ਨੇ ਭਾਈ ਅੰਮ੍ਰਿਪਾਲ ਸਿੰਘ ਦੇ ਸਾਥੀ ਭਾਈ ਲਵਪ੍ਰੀਤ ਸਿੰਘ ਤੂਫਾਨ  ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।  ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ‘ਤੇ ਆਰਡਰ ਪਰਿਵਾਰ ਨੂੰ ਸੌਂਪ ਦਿੱਤੇ ਗਏ ਹਨ।

ਇਸ ਮੌਕੇ ਅੰਮ੍ਰਿਤਪਾਲ ਦੇ ਸਮਰਥਕਾਂ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦੀ ਉਮੀਦ ਹੈ, ਦੂਜੇ ਪਾਸੇ ‘ਵਾਰਿਸ ਪੰਜਾਬ ਦੇ’ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਪੂਰੀ ਰਾਤ ਅਜਨਾਲਾ ਵਿੱਚ ਰਹੇ। ਉਸ ਨੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਰਾਤ ਕੱਟੀ ਅਤੇ ਕਿਹਾ ਕਿ ਉਹ ਤੂਫਾਨ ਨੂੰ ਆਪਣੇ ਨਾਲ ਲੈ ਕੇ ਜਾਣਗੇ। ਐਸਐਸਪੀ ਸਤਿੰਦਰ ਸਿੰਘ ਨੇ ਅਦਾਲਤ ਦੇ ਫ਼ੈਸਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਅਜਨਾਲਾ ਕੋਰਟ  ਨੇ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment