ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਜ਼ਿਮਨੀ ਚੋਣਾਂ ਲਈ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਉਨ੍ਹਾਂ ਨੇ ਆਪਣਾ ਫੈਸਲਾ ਸੁਣਾਉਂਦਿਆ ਕਿਹਾ ਕਿ ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਸੱਤ ਮੈਂਬਰੀ ਵਫਦ ਆਇਆ ਸੀ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਰਾਹਤ ਦੇਣ ਦੀ ਆਪਣੀ ਗੱਲ ਰੱਖੀ ਸੀ।
ਇਸ ਮੀਟਿੰਗ ਮਗਰੋਂ ਜਥੇਦਾਰ ਨੇ ਕਿਹਾ ਕਿ ਤਨਖਾਹੀਏ ਦੀ ਇਕ ਪਰਿਭਾਸ਼ਾ ਹੁੰਦੀ ਹੈ ਜਿਨ੍ਹੀ ਦੇਰ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਫਸੀਲ ਤੋਂ ਲੱਗੀ ਤਨਖਾਹ ਪੂਰੀ ਨਹੀਂ ਕਰ ਸਕਦਾ ਉਸ ਵਕਤ ਤੱਕ ਉਹ ਤਨਖਾਹੀਆ ਹੀ ਹੈ ਤੇ ਤਨਖਾਹ ਲਗਾ ਕੇ ਆਪਣੀ ਡਿਊਟੀ ਪੂਰੀ ਕਰਨੀ ਜ਼ਰੂਰੀ ਹੈ। ਜਥੇਦਾਰ ਨੇ ਇਹ ਵੀ ਕਿਹਾ ਕਿ ਫੈਸਲਾ ਰਾਖਵਾਂ ਰੱਖਿਆ ਗਿਆ ਕੁਝ ਦਿਨਾਂ ਬਾਅਦ ਮੀਟਿੰਗ ਹੋਵੇਗੀ, ਪੰਜ ਸਿੰਘ ਸਾਹਿਬਾਨ ਮੀਟਿੰਗ ਵਿੱਚ ਵਿਚਾਰ ਕਰਕੇ ਅਗਲਾ ਫੈਸਲਾ ਲੈਣਗੇ। ਜੇਕਰ ਸਿੱਖ ਤਨਖਾਹੀਆ ਹੈ ਤਾਂ ਉਸ ਦੇ ਮੁਤਾਬਿਕ ਹੀ ਚਲਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।