ਗੁ. ਅਕਾਲ ਬੁੰਗਾ ਗੋਲੀਬਾਰੀ ਮਾਮਲੇ ‘ਚ ਜਥੇਦਾਰ ਨੇ CM ਭਗਵੰਤ ਮਾਨ ਨੂੰ ਗਰਦਾਨਿਆ ਦੋਸ਼ੀ

Prabhjot Kaur
2 Min Read

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੀ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਅਤੇ ਮਰਿਆਦਾ ਭੰਗ ਕਰਨ ਦੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ-ਕਮੇਟੀ ਦੀ ਪੁੱਜੀ ਪੜਤਾਲ ਰਿਪੋਰਟ ‘ਤੇ ਵਿਚਾਰ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਆਖਿਆ ਹੈ ਕਿ ਸਬ-ਕਮੇਟੀ ਦੀ ਰਿਪੋਰਟ ਵਿਚਲੇ ਤੱਥ ਅਤੇ ਬਿਆਨਾਤ ਸਾਬਤ ਕਰਦੇ ਹਨ ਕਿ ਬਗੈਰ ਕਿਸੇ ਭੜਕਾਹਟ ਅਤੇ ਉੱਚਿਤ ਹਾਲਾਤਾਂ ਤੋਂ ਪੁਲਿਸ ਵਲੋਂ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਵੱਡੀ ਪੱਧਰ ‘ਤੇ ਗੋਲੀਬਾਰੀ ਕਰਨੀ, ਜੁੱਤੀਆਂ ਸਮੇਤ ਪੁਲਿਸ ਦੁਆਰਾ ਗੁਰਦੁਆਰਾ ਸਾਹਿਬ ਦੇ ਸਮੂਹ ਵਿਚ ਦਾਖ਼ਲ ਹੋ ਕੇ ਮਾਣ-ਮਰਿਆਦਾ ਨੂੰ ਭੰਗ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਖੰਡਿਤ ਕਰਨਾ ਸਿੱਧੇ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਭੰਗ ਕਰਕੇ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਨ ਵਾਲਾ ਹਿਰਦੇਵੇਦਕ ਕਾਰਾ ਸੀ।

ਉਨ੍ਹਾਂ ਕਿਹਾ ਕਿ ਸਬ-ਕਮੇਟੀ ਦੀ ਰਿਪੋਰਟ ਮੁਤਾਬਿਕ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰਾਲੇ ਦਾ ਮੁਖੀ ਹੋਣ ਦੇ ਨਾਤੇ, ਗੁਰਦੁਆਰਾ ਸਾਹਿਬ ਦੇ ਅੰਦਰ ਪੁਲਿਸ ਦੁਆਰਾ ਜੁੱਤੀਆਂ ਸਮੇਤ ਪ੍ਰਵੇਸ਼ ਕਰਨ, ਅੱਥਰੂ ਗੈਸ ਦੇ ਗੋਲੇ ਛੱਡ ਕੇ ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਕਰਨ, ਗੁਰੂ ਘਰ ਦੀ ਮਰਿਆਦਾ ਭੰਗ ਕਰਨ ਅਤੇ ਅੰਨੇਵਾਹ ਗੋਲੀਆਂ ਚਲਾਉਣ ਲਈ ਧਾਰਮਿਕ ਅਵੱਗਿਆ ਦਾ ਸਿੱਧਾ ਦੋਸ਼ੀ ਪਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment