ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਸਣੇ ਆਗੂਆਂ ਨੂੰ ਸੁਣਾਈ ਧਾਰਮਿਕ ਸਜ਼ਾ, ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖਰ-ਏ-ਕੌਮ ਦਾ ਖ਼ਿਤਾਬ ਲਿਆ ਵਾਪਸ

Global Team
1 Min Read

ਅੰਮ੍ਰਿਤਸਰ: ਅਕਾਲੀ ਦਲ ਦੀ ਸਰਕਾਰ ‘ਚ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਜ਼ਾ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਕ ਘੰਟਾ ਪਖਾਨਿਆਂ ਦੀ ਸਫ਼ਾਈ ਕਰਨ ਤੋਂ ਇਲਾਵਾ ਲੰਗਰ ਦੀ ਸੇਵਾ ਕਰਨਗੇ। ਸਾਰੇ ਦੋਸ਼ੀ ਗਲੇ ‘ਚ ਤਖਤੀਆਂ ਪਾ ਕੇ ਸੇਵਾ ਕਰਨਗੇ। ਡੇਰਾ ਮੁਖੀ ਨੂੰ ਮਾਫ਼ੀ ਮੰਗਵਾਉਣ ‘ਤੇ ਸਿੰਘ ਸਾਹਿਬਾਨ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਮਰਨ ਉਪਰੰਤ ਫ਼ਖ਼ਰ-ਏ-ਕੌਮ ਦਾ ਖਿਤਾਬ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਗਈ ਸਜ਼ਾ

1 ਘੰਟਾ ਲੰਗਰ ’ਚ ਸੇਵਾ ਤੇ ਬਰਤਨ ਮਾਂਜਣ ਦੀ ਸੇਵਾ
1 ਘੰਟਾ ਕੀਰਤਨ ਸੁਣਨ, ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਨ ਦੀ ਸੇਵਾ
2 ਦਿਨ ਸ੍ਰੀ ਦਰਬਾਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ ’ਚ ਵੀ ਕਰਨਗੇ ਸੇਵਾ
ਸਜ਼ਾ ਖ਼ਤਮ ਹੋਣ ਉਪਰੰਤ 11 ਹਜ਼ਾਰ ਦੀ ਸੇਵਾ ਦੇਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕਰਵਾਉਣ ਅਰਦਾਸ
6 ਮਹੀਨੇ ਅੰਦਰ ਸ਼੍ਰੋਮਣੀ ਅਕਾਲੀ ਦਲ ਨਵੇਂ ਡੈਲੀਗੇਟ ਬਣਾਏ
ਨਵੇਂ ਪ੍ਰਧਾਨ ਦੀ ਪ੍ਰਕਿਰਿਆ ਅਨੁਸਾਰ ਚੋਣ ਕਰਵਾਈ ਜਾਵੇ
ਸੁਖਬੀਰ ਸਿੰਘ ਬਾਦਲ ਸਣੇ ਹੋਰ ਲੀਡਰਾਂ ਵੱਲੋਂ ਸੌਂਪੇ ਅਸਤੀਫੇ ਪ੍ਰਵਾਨ ਕੀਤੇ ਜਾਣ

Share This Article
Leave a Comment