ਉਤਰਾਖੰਡ ਦੇ ਗੁਰਦੁਆਰੇ ‘ਚ ਮਰਿਆਦਾ ਦੀ ਉਲੰਘਣਾ ਦਾ ਅਕਾਲ ਤਖ਼ਤ ਨੇ ਲਿਆ ਸਖ਼ਤ ਨੋਟਿਸ

Rajneet Kaur
3 Min Read

ਅੰਮ੍ਰਿਤਸਰ: ਸਿੱਖ ਧਰਮ ਦੀ ਸਰਵਉੱਚ ਅਥਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਨਮ ਅਸ਼ਟਮੀ ਮੌਕੇ ਉੱਤਰਾਖੰਡ ਦੇ ਊਧਮ ਸਿੰਘ ਨਗਰ ਦੇ ਇੱਕ ਗੁਰਦੁਆਰੇ ਵਿੱਚ ਸਿੱਖ ‘ਮਰਿਆਦਾ’ ਦੀ ਕਥਿਤ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਹੈ। ਉੱਤਰਾਖੰਡ ਦੇ ਊਧਮ ਸਿੰਘ ਨਗਰ ਦੀ ਗਦਰਪੁਰ ਤਹਿਸੀਲ ਦੇ ਬਲਰਾਮ ਨਗਰ ਪਿੰਡ ਦੇ ਗੁਰਦੁਆਰੇ ਵਿੱਚ ਵਾਪਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਵਾਇਰਲ ਵੀਡੀਓ ‘ਚ ਇਕ ਲੜਕੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਨੱਚਦੀ ਨਜ਼ਰ ਆ ਰਹੀ ਹੈ। ਵਾਇਰਲ ਵੀਡੀਓ ਤੋਂ ਬਾਅਦ ਇਸ ਸਬੰਧੀ ਕਈ ਸ਼ਿਕਾਇਤਾਂ ਅਕਾਲ ਤਖ਼ਤ ਤੱਕ ਪਹੁੰਚ ਗਈਆਂ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਂਚ ਤੋਂ ਬਾਅਦ ਜ਼ਿਲ੍ਹਾ ਊਧਮ ਸਿੰਘ ਨਗਰ ਅਧੀਨ ਪੈਂਦੇ ਬਲਰਾਮ ਨਗਰ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਦੁਆਰਾ ਸਿੰਘ ਸਭਾ ਗਦਰਪੁਰ ਵਿੱਚ ਸਥਾਪਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਨੇੜਲੇ 40 ਹੋਰ ਗੁਰਦੁਆਰਾ ਸਾਹਿਬ ਦੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਮਾਮਲਾ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਦਿਨ ਨਾਲ ਸਬੰਧਤ ਹੈ।ਸ਼੍ਰੋਮਣੀ ਕਮੇਟੀ ਨੂੰ ਘਟਨਾ ਦੀ ਇੱਕ ਵੀਡੀਓ ਮਿਲੀ, ਜਿਸ ਵਿੱਚ ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਅਧੀਨ ਪੈਂਦੇ ਬਲਰਾਮ ਨਗਰ ਗੁਰਦੁਆਰਾ ਸਾਹਿਬ ਵਿੱਚ ਇੱਕ ਔਰਤ ਵੱਲੋਂ ਡਾਂਸ ਕੀਤਾ ਜਾ ਰਿਹਾ ਸੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸਿੱਖ ਮਿਸ਼ਨ ਕਾਸ਼ੀਪੁਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਇਹ ਗੱਲ ਸਪੱਸ਼ਟ ਹੋ ਗਈ ਕਿ ਇਹ ਗੁਰਦੁਆਰਾ ਸਹਿਜਧਾਰੀ ਸਿੱਖਾਂ ਵੱਲੋਂ ਚਲਾਇਆ ਜਾ ਰਿਹਾ ਸੀ, ਜਿੱਥੇ ਮੰਦਰ ਅਤੇ ਗੁਰਦੁਆਰਾ ਸਾਹਿਬ ਇਕੱਠੇ ਬਣਾਏ ਗਏ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਇਲਾਕੇ ਵਿੱਚ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਸਾਹਿਬ ਦੇ ਅੰਦਰ ਸਮਾਪਤ ਹੋਇਆ। ਸਮਾਗਮ ਦੇ ਅੰਤ ਵਿੱਚ ਗੁਰੂਘਰ ਵਿੱਚ ਬੀਬੀਆਂ ਵੱਲੋਂ ਡਾਂਸ ਵੀ ਪੇਸ਼ ਕੀਤਾ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਵਾਇਰਲ ਵੀਡੀਓ ਰਾਹੀਂ ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸਿੱਖ ਮਿਸ਼ਨ ਉਤਰਾਖੰਡ ਦੇ ਮੈਂਬਰਾਂ ਨੂੰ ਗੁਰਦੁਆਰੇ ਭੇਜਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment