ਕੋਵਿਡ ਨਿਯਮਾਂ ਦੀ ਉਲੰਘਣਾ ਦੇ ਦੋਸ਼ ‘ਚ ਆਮ ਆਦਮੀ ਪਾਰਟੀ, ਅਕਾਲੀ ਦਲ ਦੇ ਵਿਧਾਇਕਾਂ ਤੇ ਹੋਰ 200 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ

TeamGlobalPunjab
3 Min Read

ਚੰਡੀਗੜ੍ਹ : ਮੋਹਾਲੀ ਪੁਲਿਸ ਨੇ ਆਮ ਆਦਮੀ ਪਾਰਟੀ, ਅਕਾਲੀ ਦਲ ਦੇ ਵਿਧਾਇਕਾਂ ਤੇ ਹੋਰ 200 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਇਨ੍ਹਾਂ ‘ਤੇ ਆਈਪੀਸੀ ਦੀ ਧਾਰਾ 188, 269 ਅਤੇ 270 ਅਤੇ ਆਪਦਾ ਪ੍ਰਬੰਧਨ ਐਕਟ, 2005 ਦੀ 51 (1) (ਏ) ਅਧੀਨ ਕੇਸ ਦਰਜ ਕੀਤਾ ਗਿਆ ਹੈ।

ਬੀਤੇ ਐਤਵਾਰ ਨੂੰ ਮੋਹਾਲੀ ‘ਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖ਼ਿਲਾਫ਼ ‘ਆਪ’ ਵੱਲੋਂ ਮੋਹਾਲੀ ‘ਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਉਥੇ ਹੀ ਸੋਮਵਾਰ ਨੂੰ ਅਕਾਲੀ ਦਲ ਨੇ ਸਿਹਤ ਮੰਤਰੀ ਖ਼ਿਲਾਫ਼ ਮੋਹਾਲੀ ‘ਚ ਰੈਲੀ ਕੀਤੀ। ਇਸ ਰੈਲੀ ‘ਚ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀ ਸ਼ਮੂਲੀਅਤ ਕੀਤੀ।

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਨੂੰ ਹਦਾਇਤ ਕੀਤੀ ਕਿ ਪਿਛਲੇ ਕੁੱਝ ਦਿਨਾਂ ਤੋਂ ਰਾਜ ਵਿੱਚ ਧਰਨਾ ਦੇ ਰਹੇ ਵਿਰੋਧੀ ਧਿਰ ਦੇ ਆਗੂਆਂ ਤੇ ਵਰਕਰਾਂ ਖ਼ਿਲਾਫ਼ ਆਫ਼ਤ ਪ੍ਰਬੰਧਨ ਐਕਟ ਅਧੀਨ ਕੇਸ ਦਰਜ ਕੀਤੇ ਜਾਣ।

ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਦੀਆਂ ਅਜਿਹੀਆਂ ਗਤੀਵਿਧੀਆਂ ਨੂੰ ਗੈਰ ਜ਼ਿੰਮੇਵਾਰਾਨਾ ਅਤੇ ਮਹਾਂਮਾਰੀ ਦੇ ਫੈਲਾਅ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਿਹਾ ਕਿ ਇਸ ਕਾਨੂੰਨ ਤਹਿਤ ਅਜਿਹੇ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

- Advertisement -

ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ. ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੋਡੀ, ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸਰਬਜੀਤ ਕੌਰ, ਯੂਥ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ, ਜ਼ਿਲ੍ਹਾ ਇੰਚਾਰਜ ਗੁਰਵਿੰਦਰ ਸਿੰਘ ਮਿੱਤਲ, ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਗੁਰਤੇਜ ਪਨੂੰ, ਵਿਨਿਤ ਵਰਮਾ, ਸੰਨੀ ਆਹਲੂਵਾਲੀਆ, ਪਰਮਿੰਦਰ ਗੋਲਡੀ, ਨਰਿੰਦਰ ਸਿੰਘ ਸ਼ੇਰਗਿੱਲ, ਸੁਭਾਸ਼ ਸ਼ਰਮਾ, ਰਾਜ ਗਿੱਲ, ਦੇਵ ਮਾਨ, ਮੰਗਚੰਦ, ਚੇਤਨ ਜੌੜੇ, ਦਿਨੇਸ਼ ਚੱਢਾ, ਤਜਿੰਦਰ ਮਹਿਰਾ, ਨਰਿੰਦਰ ਟਿਵਾਣਾ, ਅਜੇ ਲਿੱਬੜਾ, ਨੀਨਾ ਮਿੱਤਲ, ਅਨੂ ਬੱਬਰ, ਮਨਮਿੰਦਰ ਸਿੰਘ, ਗਿਆਸਪੁਰਾ ਤੇ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਆਨੰਦਪੁਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਐੱਨਕੇ ਸ਼ਰਮਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਰਣਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਪਵਨ ਕੁਮਾਰ ਟਿੰਕੂ, ਵਿਧਾਇਕ ਸੁਖਵਿੰਦਰ ਸਿੰਘ ਸੁੱਖੀ, ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਮੰਤਰੀ ਗੁਰਬਚਨ ਸਿੰਘ ਬੱਬੇਵਾਲੀ, ਵਿਰਸਾ ਸਿੰਘ ਵਲਟੋਹਾ, ਵਿਧਾਇਕ ਬਲਦੇਵ ਸਿੰਘ, ਹੀਰਾ ਸਿੰਘ ਗਾਬੜੀਆ, ਸੁਰਜੀਤ ਸਿੰਘ ਰੱਖੜਾ, ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਵਿਧਾਇਕ ਲਖਵਿੰਦਰ ਸਿੰਘ ਲੋਧੀ, ਚਰਨਜੀਤ ਸਿੰਘ ਬਰਾੜ, ਹਰਦੇਵ ਸਿੰਘ ਨੋਨੀਮਾਨ, ਸਰਬਜੀਤ ਸਿੰਘ ਮੱਕੜ, ਹਰਮਨਪ੍ਰਰੀਤ ਸਿੰਘ ਪਿ੍ੰਸ, ਸਿਮਰਨਜੀਤ ਸਿੰਘ ਚੰਦੂਮਾਜਰਾ, ਰੋਜ਼ੀ ਬਰਕੰਦੀ, ਬੋਟੀ ਰੋਮਾਣਾ ਤੇ ਰਣਜੀਤ ਗਿੱਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

Share this Article
Leave a comment