ਵਿਰੋਧੀ ਪਾਰਟੀਆਂ ਲੈ ਰਹੀਆਂ ਨੇ ਡੇਰੇ ਤੋਂ ਸਮਰਥਨ, ਬਰਾਤ ਜਿੰਨੀ ਮਰਜ਼ੀ ਵੱਡੀ ਹੋਵੇ, ਪਿੰਡ ਤੋਂ ਘੱਟ ਹੀ ਹੁੰਦੀ: ਚੰਨੀ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਵੋਟਿੰਗ ਜਾਰੀ ਹੈ ਅਤੇ ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ‘ਤੇ ਡੇਰਾ ਸੱਚਾ ਸੌਦਾ ਤੋਂ ਸਮਰਥਨ ਲੈਣ ਦੇ ਦੋਸ਼ ਲਗਾਏ ਹਨ।

ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੋਵੇਂ ਡੇਰਾ ਸੱਚਾ ਸੌਦਾ ਤੋਂ ਸਮਰਥਨ ਲੈ ਰਹੇ ਹਨ। ਉਨ੍ਹਾਂ ਨੂੰ ਟੀਮ ਬਣਾਉਣ ਦਿਓ, ਪੰਜਾਬ ਦੇ ਲੋਕ ਇਨ੍ਹਾਂ ਬੇਅਦਬੀ ਭਾਈਵਾਲਾਂ ਖ਼ਿਲਾਫ਼ ਇਕੱਠੇ ਹੋ ਕੇ ਇਨ੍ਹਾਂ ਨੂੰ ਆਪਣੀਆਂ ਵੋਟਾਂ ਨਾਲ ਸਬਕ ਸਿਖਾਉਣਗੇ। ਇਸ ਤੋਂ ਬਾਅਦ ਚੰਨੀ ਨੇ ਲਿਖਿਆ ਕਿ, ‘ਬਰਾਤ ਜਿੰਨੀ ਮਰਜ਼ੀ ਵੱਡੀ ਹੋਵੇ, ਪਿੰਡ ਤੋਂ ਘੱਟ ਹੀ ਹੁੰਦੀ।’

ਚੰਨੀ ਨੇ ਭਗਵੰਤ ਮਾਨ ਉੱਪਰ ਵੀ ਧੂਰੀ ਤੋਂ ਡੇਰੇ ਦਾ ਸਮਰਥਨ ਲੈਣ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਲਿਖਿਆ ਕਿ ਇਨ੍ਹਾਂ ਰਾਜਨੀਤਿਕ ਦਲਾਂ ਦੀ ਬੌਖਲਾਹਟ ਦੱਸਦੀ ਹੈ ਕਿ ਸੂਬੇ ਵਿੱਚ ਕਾਂਗਰਸ ਬਹੁਮਤ ਨਾਲ ਸਰਕਾਰ ਬਣਾ ਰਹੀ ਹੈ।

Share this Article
Leave a comment