ਅਕਾਲੀ ਦਲ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ

Global Team
2 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਹੈ ਜਿਸ ਵਿਚ ਸੁਖਬੀਰ ਬਾਦਲ ਦੀ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ, ਜਿਸ ਵਿੱਚ ਸੁਖਬੀਰ ਦੇ ਅਸਤੀਫ਼ੇ ਬਾਰੇ ਫ਼ੈਸਲਾ ਲਿਆ ਜਾਣਾ ਸੀ। ਮੀਟਿੰਗ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਪਾਰਟੀ ਦਫ਼ਤਰ ਵਿਖੇ ਹੋਈ।

ਜਿਥੇ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਦੱਸ ਦਈਏ ਕਿ ਸੁਖਬੀਰ 2008 ਤੋਂ ਲਗਾਤਾਰ ਪਾਰਟੀ ਪ੍ਰਧਾਨ ਦੇ ਅਹੁਦੇ ‘ਤੇ ਕਾਬਜ਼ ਸਨ ਪਰ 2024 ‘ਚ ਬਾਗੀ ਧੜੇ ਨੇ ਸੁਖਬੀਰ ਬਾਦਲ ਖਿਲਾਫ਼ ਅਕਾਲ ਤਖਤ ‘ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਸੁਖਬੀਰ ਨੂੰ ਅਕਾਲ ਤਖ਼ਤ ‘ਤੇ ਤਲਬ ਕੀਤਾ ਗਿਆ ਸੀ ਅਤੇ ਬਾਅਦ ‘ਚ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਨਾਲ ਹੋਈ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਲੰਬੀ ਚਰਚਾ ਹੋਈ। ਮੀਟਿੰਗ ਦੌਰਾਨ ਸਪੱਸ਼ਟ ਸੰਕੇਤ ਦਿੱਤੇ ਗਏ ਕਿ ਨਵੇਂ ਸਾਲ ਵਿਚ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ ਅਤੇ ਅਜਿਹੇ ਵਰਕਰਾਂ ਅਤੇ ਵਿਅਕਤੀਆਂ ਨੂੰ ਮੈਂਬਰ ਬਣਾਇਆ ਜਾਵੇਗਾ ਜੋ ਹੇਠਲੇ ਪੱਧਰ ‘ਤੇ ਭਰੋਸੇਯੋਗ ਅਤੇ ਪਾਰਟੀ ਲੀਡਰਸ਼ਿਪ ਦੇ ਵਫ਼ਾਦਾਰ ਹੋਣ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment