ਅਕਾਲੀ ਦਲ ਨੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ ‘ਚ VIP ਟ੍ਰੀਟਮੈਂਟ ਮਿਲਣ ਦਾ ਦੱਸਿਆ ਵੱਡਾ ਕਾਰਨ

TeamGlobalPunjab
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀਆਂ ਜੇਲ੍ਹਾ ਵਿਚ ਸ਼ਰਣ ਕਿਉਂ ਦਿੱਤੀ ਹੋਈ ਹੈ। ਅੰਸਾਰੀ ਨੂੰ ਉੱਤਰ ਪ੍ਰਦੇਸ਼ ਵਿਚ ਅਦਾਲਤੀ ਪੇਸ਼ੀਆਂ ਤੋਂ ਬਚਾਇਆ ਜਾ ਰਿਹਾ ਹੈ। ਅਕਾਲੀ ਦਲ ਨੇ ਇਹ ਵੀ ਮੰਗ ਕੀਤੀ ਕਿ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ‘ਚੋਂ ਤੁਰੰਤ ਯੂ ਪੀ ਤਬਦੀਲ ਕੀਤਾ ਜਾਵੇ।

ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਉੱਤਰ ਪ੍ਰਦੇਸ਼ ਦੀ ਮਹਿਲਾ ਵਿਧਾਇਕ ਜਿਸਨੇ ਅੰਸਾਰੀ ‘ਤੇ ਉਸਦੇ ਪਤੀ ਦਾ ਕਤਲ ਕਰਨ ਦਾ ਦੋਸ਼ ਲਾਇਅ ਸੀ, ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਚਿੱਠੀ ਲਿਖ ਕੇ ਪੁੱਛਿਆ ਹੈ ਕਿ ਗਾਂਧੀ ਪਰਿਵਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਆਨੇ ਬਹਾਨੇ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿਚ ਰੱਖ ਕੇ ਸੈਂਕੜੇ ਲੋਕਾਂ ਨੂੰ ਨਿਆਂ ਮਿਲਣ ਦਾ ਰਾਹ ਕਿਉਂ ਰੋਕ ਰਹੇ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਉੱਤਰ ਪ੍ਰਦੇਸ਼ ਪੁਲਿਸ ਨੂੰ ਅੰਸਾਰੀ ਨੂੰ ਸੌਂਪਣ ਤੋਂ ਇਹ ਕਹਿ ਕੇ ਇਨਕਾਰ ਕੀਤਾ ਗਿਆ ਕਿ ਅੰਸਾਰੀ ਨੂੰ ਪਿੱਠ ਦੀ ਦਰਦ ਕਾਰਨ ਤਿੰਨ ਮਹੀਨੇ ਬੈਡ ਰੈਸਟ ਦੀ ਜ਼ਰੂਰਤ ਹੈ।

ਭੂੰਦੜ ਨੇ ਕਿਹਾ ਕਿ ਜਿਸ ਤਰੀਕੇ ਮੁਖਤਾਰ ਅੰਸਾਰੀ ਨੂੰ ਰੋਪੜ ਵਿਚ ਵੀ ਆਈ ਪੀ ਸਟਾਈਲ ਰਹਿਣ ਲਈ ਥਾਂ ਦਿੱਤੀ ਗਈ ਤੇ ਪਹਿਲਾਂ ਦੋ ਸਾਲ ਤੱਕ ਹੋਰ ਜੇਲ੍ਹਾ ਵਿਚ ਰੱਖਿਆ ਗਿਆ, ਇਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅੰਸਾਰੀ ਨੂੰ ਸਿਆਸੀ ਵਿਰੋਧੀਆਂ ਖਿਲਾਫ ਵਰਤਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕਾਂਗਰਸ ਸਰਕਾਰ ‘ਤੇ ਗੈਂਗਸਟਰਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਵੀ ਆਈ ਪੀ ਸਹੂਲਤਾਂ ਦੇਣ ਦਾ ਦੋਸ਼ ਲੱਗਿਆ ਹੋਵ। ਗੈਂਗਸਟਰਾਂ ਨੂੰ ਜੇਲ੍ਹਾ ਵਿਚੋਂ ਆਪਣੇ ਨੈਟਵਰਕ ਚਲਾਉਣ ਦੀ ਆਗਿਆ ਦਿੱਤੀ ਗਈ ਹੈ ਜਿਸ ਕਾਰਨ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ।

Share this Article
Leave a comment