ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪਾਰਟੀ ਸਬੰਧੀ ਢੀਂਡਸਾ ਪਰਿਵਾਰ ਵੱਲੋਂ ਕੀਤੀਆਂ ਜਾ ਰਹੀਆਂ ਵਿਰੋਧੀ ਟਿੱਪਣੀਆਂ ਤੋਂ ਬਾਅਦ ਹੁਣ ਪਾਰਟੀ ਨੇ ਵੀ ਉਨ੍ਹਾਂ ਲਈ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਜੀ ਹਾਂ ਅੱਜ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਦੋਵਾਂ ਆਗੂਆਂ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਸੀਨੀਅਰ ਆਗੂ ਦਲਜੀਤ ਸਿੰਘ ਚੀਮਾਂ ਵੱਲੋਂ ਕੀਤੀ ਗਈ ਹੈ।
ਦਲਜੀਤ ਸਿੰਘ ਚੀਮਾਂ ਨੇ ਪਾਰਟੀ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਲਹਾਲ ਦੋਵਾਂ ਆਗੂਆਂ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇੱਥੇ ਹੀ ਬੱਸ ਨਹੀਂ ਚੀਮਾਂ ਨੇ ਇਹ ਵੀ ਐਲਾਨ ਕਰ ਦਿੱਤਾ ਕਿ ਪਾਰਟੀ ਵੱਲੋਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਚਾਰਜ਼ਸੀਟ ਭੇਜ ਕੇ ਉਨ੍ਹਾਂ ਦਾ ਜਵਾਬ ਮੰਗਿਆ ਜਾਵੇਗਾ। ਚੀਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਚਾਰਜਸੀਟ ਦਾ ਜਵਾਬ ਦੋ ਹਫਤਿਆਂ ਵਿੱਚ ਦੇਣਾ ਹੋਵੇਗਾ। ਇਸ ਤੋਂ ਬਾਅਦ ਅਗਲੀ ਕਾਰਵਾਈ ਹੋਵੇਗੀ।