ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ ਹੈ। ਇਸੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਅੱਜ ਫਿਰ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ।
ਉਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪੈਦਲ ਰੋਸ ਮਾਰਚ ਕੀਤਾ ਗਿਆ।
ਬਜਟ ਇਜਲਾਸ ਦੇ ਪਹਿਲੇ 2 ਦਿਨ ਵੀ ਕਾਫੀ ਹੰਗਾਮਾ ਭਰਪੂਰ ਰਹੇ। ਇਸ ਦੌਰਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰਿਆ ਗਿਆ ਸੀ।