Breaking News

ਅਕਾਲੀ ਦਲ ਤੇ ਬਸਪਾ ਮਿਲ ਕੇ ਲੜਨਗੇ ਜਲੰਧਰ ਜ਼ਿਮਨੀ ਚੋਣ

ਚੰਡੀਗੜ੍ਹ: ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਲੰਧਰ ਜ਼ਿਮਨੀ ਚੋਣ ਦੇ ਨਾਲ-ਨਾਲ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਖੜ੍ਹਾ ਕਰਨ ਦਾ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਂਪ ਦਿੱਤਾ ਹੈ। ਇਸ ਮੀਟਿੰਗ ‘ਚ  ਇਹ ਫੈਸਲਾ ਹੋਇਆ ਕਿ ਬਸਪਾ ਅਤੇ ਅਕਾਲੀ ਦਲ ਮਿਲ ਕੇ ਲੋਕ ਸਭਾ ਚੋਣਾਂ ਲੜਨਗੇ। ਚੋਣਾਂ ਨੂੰ ਲੈ ਕੇ ਅਕਾਲੀ-ਬਸਪਾ ਤਾਲਮੇਲ ਕਮੇਟੀ ਦੀ ਮੀਟਿੰਗ ਵੀ ਜਲਦੀ ਹੀ ਹੋਵੇਗੀ, ਇਸ ਵਿੱਚ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਲੰਧਰ ਚੋਣਾਂ ਲਈ ਪਾਰਟੀ ਉਮੀਦਵਾਰ ਦੀ ਚੋਣ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਚੋਣ ਸ਼ਾਂਤੀ, ਸਦਭਾਵਨਾ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਹੱਕ ਦਿਵਾਉਣ ਦੇ ਨਾਂ ‘ਤੇ ਲੜੀ ਜਾਵੇਗੀ। ਇਸ ਦੇ ਨਾਲ ਹੀ ਚੋਣਾਂ ਲਈ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਗਠਿਤ ਕਮੇਟੀ ਨੇ ਮੀਡੀਆ, ਬੁੱਧੀਜੀਵੀਆਂ ਅਤੇ ਕਲਾਕਾਰਾਂ ਦੀ ਆਵਾਜ਼ ਨੂੰ ਦਬਾਉਣ ਦਾ ਵੀ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਸਾਰੇ ਨਿਰਦੋਸ਼ ਸਿੱਖ ਨੌਜਵਾਨਾਂ ਲਈ ਇਨਸਾਫ਼ ਦੀ ਮੰਗ ਕਰਦੀ ਰਹੇਗੀ।

ਕੋਰ ਕਮੇਟੀ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਮ ਆਦਮੀ ਪਾਰਟੀ ਸੂਬੇ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਦਾ ਹਿੱਸਾ ਬਣ ਚੁੱਕੀ ਹੈ। ਪਾਰਟੀ ਨੇ ਕਿਹਾ ਕਿ ਮੌਜੂਦਾ ਹਾਲਾਤ ਲਈ ਮੁੱਖ ਮੰਤਰੀ ਭਗਵੰਤ ਮਾਨ ਹੀ ਜ਼ਿੰਮੇਵਾਰ ਹਨ। ਤੀਜੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਪਮਾਨ ਕਰਨ ਲਈ ਵੀ ਸੀਐਮ ਮਾਨ ਦੀ ਆਲੋਚਨਾ ਕੀਤੀ ਗਈ ਸੀ।

ਸੁਖਬੀਰ ਨੇ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਯਕੀਨੀ ਬਣਾਉਣ ਲਈ ਅਕਾਲੀ ਦਲ ਹਰ ਕੁਰਬਾਨੀ ਦੇਣ ਲਈ ਤਿਆਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਉਨ੍ਹਾਂ ਸਾਰੇ ਨਿਰਦੋਸ਼ ਸਿੱਖ ਨੌਜਵਾਨਾਂ ਲਈ ਇਨਸਾਫ਼ ਦੀ ਮੰਗ ਕਰਦੀ ਰਹੇਗੀ ਜਿਨ੍ਹਾਂ ਨੂੰ ‘ਆਪ’ ਸਰਕਾਰ ਨੇ ਮਾਮੂਲੀ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਕੋਰ ਕਮੇਟੀ ਨੇ ਕਿਹਾ ਕਿ ‘ਆਪ’ ਸਰਕਾਰ ਗਿਰਦਾਵਰੀ ਤੋਂ ਪਹਿਲਾਂ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਆਪਣੇ ਚੋਣ ਪ੍ਰਚਾਰ ਵਾਅਦੇ ਤੋਂ ਮੁਕਰ ਗਈ ਹੈ। ਕੋਰ ਕਮੇਟੀ ਨੇ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਵੀ ਕੀਤੀ। ਕੋਰ ਕਮੇਟੀ ਨੇ ਸੂਬੇ ਦੇ ਲੋਕਾਂ ਨੂੰ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਵਸ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ ਦੇ ਲਈ 10 ਮਈ ਨੂੰ ਵੋਟਿੰਗ ਹੋਵੇਗੀ। ਜਦਕਿ ਜਿਸ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਜ਼ਿਮਨੀ ਚੋਣ ਦੇ ਲਈ ਨਾਮਜਦਗੀ ਲਈ ਆਖਰੀ ਤਰੀਕ 20 ਅਪ੍ਰੈਲ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

Trump calls Indian-origin police officer national hero

ਪੈਂਟਾਗਨ ਹਮਲੇ ਦੀ ਯੋਜਨਾ, ਗੁਪਤ ਨਕਸ਼ੇ ਕੀਤੇ ਸਨ ਸਾਂਝੇ , ਟਰੰਪ ‘ਤੇ ਲੱਗੇ 37 ਦੋਸ਼

ਵਾਂਸ਼ਿਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਤੋਂ ਬਾਅਦ ਇਕ ਨਵੇਂ ਦੋਸ਼ਾਂ ਵਿਚ ਘਿਰਦੇ …

Leave a Reply

Your email address will not be published. Required fields are marked *