ਅਕਾਲੀ ਦਲ ਨੇ ਐਲਾਨੇ ਉਮੀਦਵਾਰ ਫਿਰ ਚੁੱਘ ਨੇ ਕੀਤਾ ਵੱਡਾ ਖੁਲਾਸਾ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੀ ਸੱਤਾਧਾਰੀ ਕੈਪਟਨ ਸਰਕਾਰ ਆਏ ਦਿਨ ਵਿਰੋਧੀਆਂ ਦੇ ਨਿਸ਼ਾਨੇ ਤੇ ਰਹਿੰਦੀ ਹੈ। ਵਿਰੋਧੀ ਧਿਰਾਂ ਲਗਾਤਾਰ ਕੈਪਟਨ ਸਰਕਾਰ ਵਲੋਂ ਸੱਤਾ ਚ ਆਉਣ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲੈ ਕੇ ਤੰਜ ਕਸਦੀਆਂ ਹਨ। ਜਿਸਦੇ ਚਲਦਿਆਂ ਅੱਜ ਤਰੁਣ ਚੁੱਘ ਵੱਲੋਂ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਗਈ । ਤਰੁਣ ਚੁੱਘ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਜੋ ਵਾਅਦੇ ਕੀਤੇ ਗਏ ਸਨ ਅੱਜ ਉਨ੍ਹਾਂ ਦੇ ਮੁਤੱਲਕ ਕੈਪਟਨ ਅਮਰਿੰਦਰ ਸਿੰਘ ਕੋਲ ਕੋਈ ਵੀ ਜਵਾਬ ਨਹੀਂ ਹੈ । ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਬਹੁ ਚਰਚਿਤ ਚਿਹਰਾ ਨਵਜੋਤ ਸਿੰਘ ਸਿੱਧੂ ਦੀ ਕਰੈਡੀਬਿਲਟੀ ਬਿਲਕੁਲ ਜ਼ੀਰੋ ਹੈ ਇਸ ਮੌਕੇ ਬੋਲਦਿਆਂ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਤੇ ਵੀ ਤਿੱਖੇ ਸ਼ਬਦੀ ਵਾਰ ਕੀਤੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ । ਚੁਘ ਨੇ ਤੰਜ ਕੱਸਦਿਆਂ ਕਿਹਾ ਕਿ ਅਜੇ ਤੱਕ ਬਰਾਤ ਵੀ ਨਹੀਂ ਆਈ ਅਤੇ ਦੁੱਲਹਾ ਵੀ ਨਹੀਂ ਸਜਿਆ ਤੇ ਪਹਿਲੀਆਂ ਦੇ ਵਿੱਚ ਹੀ ਢੋਲ ਵਜਾਏ ਜਾ ਰਹੇ ਹਨ ਚਿਡ਼ੀ ਕਿਹਾ ਕਿ ਅਜੇ ਤੱਕ ਸੂਬੇ ਅੰਦਰ ਚੋਣਾਂ ਦਾ ਐਲਾਨ ਵੀ ਨਹੀਂ ਹੋਇਆ ਅਤੇ ਉਮੀਦਵਾਰ ਐਲਾਨੇ ਵੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰਾਂ ਨੂੰ ਆਪਣੇ ਨਾਲ ਜੋੜੀ ਰੱਖਣ ਦੇ ਲਈ ਇਹ ਦਾਅ ਖੇਡਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਡਰ ਹੈ ਕਿ ਕਿਤੇ ਉਮੀਦਵਾਰ ਪਾਰਟੀ ਛੱਡ ਕੇ ਹੀ ਨਾ ਚਲੇ ਜਾਣ ।

Share This Article
Leave a Comment