CM ਮਾਨ ਵੱਲੋਂ ਦਰਿਆਈ ਪਾਣੀ ਰਾਜਸਥਾਨ ਨੂੰ ਦੇਣ ਖਿਲਾਫ਼ ਅਕਾਲੀ ਦਲ ਵੱਲੋਂ ਅੱਜ ਧਰਨੇ ਦਾ ਐਲਾਨ

Rajneet Kaur
2 Min Read

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਵੱਲੋਂ  CM ਮਾਨ ‘ ਤੇ ਰਾਜਸਥਾਨ ਨੂੰ ਦਰਿਆਈ ਪਾਣੀ ਸਰੰਡਰ ਕਰਨ ਦੇ ਫੈਸਲੇ ਦਾ ਦੋਸ਼ ਲਾਉਂਦਿਆਂ ਅੱਜ ਅਬੋਹਰ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ   700 ਕਿਊਸਿਕ ਦੀ ਥਾਂ 1200 ਕਿਊਸਿਕ ਵਾਧੂ ਦਰਿਆਈ ਪਾਣੀ ਰਾਜਸਥਾਨ ਨੂੰ  ਛੱਡਿਆ ਜਾ ਰਿਹਾ ਹੈ। ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦਾ ਰਾਖਾ ਹੈ। ਇਸ ਨਾਤੇ ਉਹ ‘ਆਪ’ ਸਰਕਾਰ ਵੱਲੋਂ ਪੰਜਾਬ ਦਾ ਦਰਿਆਈ ਪਾਣੀ ਚੁੱਪਚਾਪ ਰਾਜਸਥਾਨ ਨੂੰ ਦਿੱਤੇ ਜਾਣ ਦੇ ਕੀਤੇ ਕਰਾਰ ਨੂੰ ਮੂਕ ਦਰਸ਼ਕ ਬਣ ਕੇ ਨਹੀਂ ਵੇਖੇਗਾ।

ਬਾਦਲ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਉਹ ਇਹਨਾਂ ਰਿਪੋਰਟਾਂ ’ਤੇ ਆਪਣਾ ਸਟੈਂਡ ਸਪਸ਼ਟ ਕਰਨ ਪਰ ਇਕ ਦਿਨ ਬੀਤਣ ਦੇ ਬਾਵਜੂਦ ਵੀ ਮੁੱਖ ਮੰਤਰੀ ਨੇ ਚੁੱਪੀ ਧਾਰੀ ਹੋਈ ਹੈ। ਉਹਨਾਂ ਕਿਹਾ ਕਿ ਅਸੀਂ ਅਜਿਹਾ ਨਹੀਂ ਹੋਣ ਦਿਆਂਗੇ।
ਬਾਦਲ ਨੇ ਕਿਹਾ ਕਿ ਇਹ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਤਾਜ਼ਾ ਸਰੰਡਰ ਹੈ, ਜੋ ਇਸ ਵੱਲੋਂ ਪੰਜਾਬ ਅਤੇ ਪੰਥ ਦੇ ਹਰ ਧਾਰਮਿਕ, ਆਰਥਿਕ, ਖੇਤਰੀ ਤੇ ਦਰਿਆਈ ਪਾਣੀਆਂ ਦੇ ਮੁੱਦੇ ’ਤੇ ਕੀਤੇ ਧੋਖੇ ਦੇ ਲੰਬੇ ਇਤਿਹਾਸ ਦੀ ਨਿਰੰਤਰਤਾ ਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੀ ਅਗਵਾਈ ਕੀਤੀ ਅਤੇ ਇਹ ਪਾਣੀ ਹਰਿਆਣਾ ਤੇ ਦਿੱਲੀ ਨੂੰ ਦਿੱਤੇ। ਭਗਵੰਤ ਮਾਨ ਇਸ ਲੁੱਟ ਪ੍ਰਤੀ ਅੱਖਾਂ ਮੀਟਦੇ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share This Article
Leave a Comment