ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅਕਾਲੀ ਦਲ ਵਲੋਂ ਸੰਸਦ ਭਵਨ ਤੱਕ ਰੋਸ ਮਾਚਰ ਦਾ ਐਲਾਨ

TeamGlobalPunjab
1 Min Read

ਚੰਡੀਗੜ੍ਹ : ਨਵਜੋਤ ਸਿੱਧੂ ਵਲੋਂ ਖੇਤੀ ਕਾਨੂੰਨਾਂ ‘ਤੇ ਅਕਾਲੀ ਦਲ ‘ਤੇ ਚੁੱਕੇ ਸਵਾਲਾਂ ਦਾ ਜਵਾਬ ਦਿੰਦਿਆਂ ਅਕਾਲੀ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਪਾਰਲੀਮੈਂਟ ਤੱਕ ਰੋਸ ਮਾਚਰ ਕੀਤਾ ਜਾਵੇਗਾ। ਇਸ ਤੋਂ ਬਾਅਦ 24 ਸਤੰਬਰ ਨੂੰ ਬਹੁਤ ਵੱਡੀ ਰੈਲੀ ਕੀਤੀ ਜਾ ਰਹੀ ਹੈ।

ਦਲਜੀਤ ਚੀਮਾ ਨੇ ਕਿਹਾ ਕਿ ਖੇਤੀ ਕਾਨੂੰਨਾਂ ‘ਤੇ ਕਾਂਗਰਸ ਦਾ ਪ੍ਰਧਾਨ ਨਵਜੋਤ ਸਿੱਧੂ ਬਹੁਤ ਦੇਰ ਬਾਅਦ ਜਾਗਿਆ ਹੈ। ਚੀਮਾ ਨੇ ਕਿਹਾ ਕਿ ਸਿੱਧੂ ਇੱਕ-ਇੱਕ ਕਾਲਮ ਪੜ੍ਹ ਕੇ ਕੀ ਸਾਬਿਤ ਕਰਨਾ ਚਾਹੁੰਦੇ ਹਨ ਇਹ ਤਾਂ ਨਹੀਂ ਪਤਾ, ਪਰ ਸਿੱਧੂ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਹੁਣ ਖੇਤੀ ਕਾਨੂੰਨ ਰੱਦ ਕਰਵਾਉਣ ਉੱਤੇ ਇਕ ਸਹਿਮਤੀ ਬਣ ਚੁੱਕੀ ਹੈ।

ਚੀਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਵੀ ਦੇਰੀ ਨਾਲ ਜਾਗੇ ਹਨ ਤੇ ਦੋਵਾਂ ਵਿਚਾਲੇ ਹੁਣ ਰੇਸ ਲੱਗੀ ਹੋਈ ਹੈ। ਸਿੱਧੂ ਨੂੰ ਦੱਸਣਾ ਚਾਹੀਦਾ ਹੈ ਕਿ 2013 ਵਿਚ ਜਦੋਂ ਇਹ ਐਕਟ ਪਾਸ ਹੋਇਆ ਸੀ ਤਾਂ ਉਸ ਵੇਲੇ ਤੁਹਾਡੀ ਪਾਰਟੀ ਦਾ ਕੀ ਵਿਚਾਰ ਸੀ।

Share this Article
Leave a comment