ਬੇਅਦਬੀ ਮਾਮਲਿਆਂ ਨੂੰ ਲੈ ਕੇ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਬੈਠਕ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸ਼਼੍ਰੋਮਣੀ ਅਕਾਲੀ ਦਲ ਨੇ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਹਾਲ `ਚ ਹੀ ਹੋਈਆਂ ਘਟਨਾਵਾਂ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਹੈ।

ਸ਼਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ ਤੇ ਸੂਬੇ ਦੀ ਮੌਜੂਦਾ ਸਥਿਤੀ `ਤੇ ਵਿਚਾਰ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੇਅਦਬੀ ਦੀਆਂ ਘਟਨਾਵਾਂ ਉੱਪਰ ਵਡੇ ਸਵਾਲ ਚੁੱਏ ਹਨ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਚੋਣਾਂ ਨੇੜੇ ਆਉਣ ’ਤੇ ਹੀ ਕਿਉਂ ਵਾਪਰਦੀਆਂ ਹਨ।

ਦੱਸਣਯੋਗ ਹੈ ਕਿ ਪੰਜਾਬ ‘ਚ ਹਾਲ ਹੀ ‘ਚ ਬੇਅਦਬੀ ਦੀਆਂ 2 ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸੂਬੇ ਦਾ ਮਾਹੌਲ ਲਗਾਤਾਰ ਗਰਮਾਇਆ ਹੋਇਆ ਹੈ।

Share This Article
Leave a Comment