‘ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਗੁੰਡਾਗਰਦੀ ਇੰਝ ਕੀਤੀ ਜਿਵੇਂ ਯੂਪੀ, ਬਿਹਾਰ ‘ਚ ਹੁੰਦੀ’

TeamGlobalPunjab
2 Min Read

ਚੰਡੀਗੜ੍ਹ: 14 ਫਰਵਰੀ ਨੂੰ ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਪਰ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਕਾਂਗਰਸ ਪਾਰਟੀ ‘ਤੇ ਵੱਡੇ ਸਵਾਲ ਖੜੇ ਕੀਤੇ ਹਨ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਨਾਮਜ਼ਦੀਆਂ ਭਰਨ ਦੌਰਾਨ ਕਾਂਗਰਸੀ ਵਰਕਰਾਂ ਨੇ ਪੁਲਿਸ ਦੀ ਸ਼ਹਿ ‘ਤੇ ਸਾਡੇ ਨਾਲ ਧੱਕੇਸ਼ਾਹੀ ਕੀਤੀ।

ਭਿੱਖੀਵਿੰਡ ਨਗਰ ਪੰਚਾਇਤ ਚੋਣਾਂ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸੀਆਂ ਨੇ ਸਾਡੇ ਵਰਕਰਾਂ ਨੂੰ ਨਾਮਜ਼ਦਗੀ ਭਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਪੁਲਿਸ ਵੀ ਮੂਕ ਦਰਸ਼ਕ ਬਣਕੇ ਦੇਖਦੀ ਰਹੀ।

ਅਕਾਲੀ ਦਲ ਨੇ ਕਿਹਾ ਕਿ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਵੇਲੇ ਕਾਂਗਰਸ ਨੇ ਅਜਿਹਾ ਮਾਹੌਲ ਬਣਾਇਆ ਹੋਇਆ ਸੀ ਜਿਵੇਂ ਯੂਪੀ, ਬਿਹਾਰ ਵਿੱਚ ਗੁੰਡਾਗਰਦੀ ਹੁੰਦੀ ਹੈ। ਇਸ ਦੌਰਾਨ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਭਰਨ ਲਈ 2 ਫਰਵਰੀ ਦਾ ਸਮਾਂ ਦਿੱਤਾ ਗਿਆ ਸੀ। ਪਰ ਇਸ ਦੌਰਾਨ ਕਾਂਗਰਸੀ ਵਰਕਰ ਪਹਿਲਾਂ ਹੀ ਚੋਣ ਅਬਜਰਵਰ ਦੇ ਦਫ਼ਤਰ ‘ਚ ਪਹੁੰਚੇ ਹੋਏ ਸਨ। ਕਾਂਗਰਸੀਆਂ ਨੇ ਪਿਸਤੌਲ, ਰਾਇਫਲਾਂ ਤੇ ਮਾਰੂ ਹਥਿਆਰ ਫੜੇ ਹੋਏ ਸਨ।

- Advertisement -

ਇਸ ਤੋਂ ਇਲਾਵਾ ਕਾਂਗਰਸ ਦੇ ਉਮੀਦਵਾਰਾਂ ਨੇ ਗੋਲੀਆਂ ਵੀ ਚਲਾਈਆਂ। ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਚੋਣਾਂ ਦੇ ਨਤੀਜੇ 17 ਫਰਵਰੀ ਨੂੰ ਐਲਾਨੇ ਜਾਣਗੇ। 08 ਨਗਰ ਨਿਗਮਾਂ ਤੇ 109 ਨਗਰ ਕੌਂਸਲਾਂ ਲਈ ਹੋਵੇਗੀ ਚੋਣ, ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ, ਚੋਣ ਪ੍ਰਚਾਰ 12 ਫਰਵਰੀ ਸ਼ਾਮ 5:00 ਵਜੇ ਤੱਕ ਹੋਵੇਗਾ।

Share this Article
Leave a comment