ਪੰਜਾਬ ਚੋਣ ਕਮਿਸ਼ਨ ਕੋਲ ਸ਼ਿਕਾਇਤ ਲੈ ਕੇ ਪੁੱਜਿਆ ਅਕਾਲੀ ਦਲ, ਮੁੜ ਨਾਮਜ਼ਦਗੀ ਪ੍ਰਕਿਰਿਆ ਦੀ ਕੀਤੀ ਮੰਗ

Global Team
2 Min Read

ਧਰਮਕੋਟ: ਮੋਗਾ ਦੇ ਕਸਬਾ ਧਰਮਕੋਟ ਵਿੱਚ ਬੀਤੇ ਦਿਨੀਂ ਨਾਮਜ਼ਦਗੀ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਧਰਮਕੋਟ ਦੇ 15 ਪਿੰਡਾਂ ਵਿੱਚ ਦੁਬਾਰਾ ਨਾਮਜ਼ਦਗੀ ਪ੍ਰਕਿਰਿਆ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੱਤਰ ਸਾਂਝਾ ਕਰਕੇ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਕਾਰਵਾਈ ਦੀ ਮੰਗ ਕੀਤੀ ਹੈ।

ਦਲਜੀਤ  ਚੀਮਾ ਨੇ ਟਵੀਟ ਕਰਦਿਆਂ ਕਿਹਾ ਕਿ, ‘ਸ਼੍ਰੋਮਣੀ ਅਕਾਲੀ ਦਲ ਨੇ ਮੋਗਾ ਜ਼ਿਲ੍ਹੇ ਦੇ ਧਰਮਕੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ 15 ਪਿੰਡਾਂ ਵਿੱਚ ਸਰਪੰਚਾਂ ਅਤੇ ਪੰਚਾਂ ਦੀਆਂ ਨਾਮਜ਼ਦਗੀਆਂ ਲਈ ਨਾਮਜ਼ਦਗੀਆਂ ਦੀ ਮਿਤੀ ਵਿੱਚ ਵਾਧਾ ਕਰਨ ਅਤੇ ਨਵੀਂਆਂ ਮਿਤੀਆਂ ਜਾਰੀ ਕਰਨ ਲਈ ਐਸ.ਈ.ਸੀ. ਜਿੱਥੇ ਕੱਲ੍ਹ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਦਾਖ਼ਲ ਨਹੀਂ ਕਰਨ ਦਿੱਤੀ ਗਈ। ਪਾਰਟੀ ਨੇ ਦੋਸ਼ੀ ਅਧਿਕਾਰੀਆਂ ਅਤੇ ਵਿਰੋਧੀ ਉਮੀਦਵਾਰਾਂ ‘ਤੇ ਹਮਲਾ ਕਰਨ ਅਤੇ ਉਨ੍ਹਾਂ ਦੀਆਂ ਫਾਈਲਾਂ ਖੋਹਣ ਵਾਲੇ ਸਾਰੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਵੀ ਮੰਗ ਕੀਤੀ ਹੈ।’

Share This Article
Leave a Comment