ਅਕਾਲੀ-ਬਹੁਜਨ ਗੱਠਜੋੜ ਕੀ ਬਣੇਗਾ ਪੰਜਾਬ ਦੀ ਲੋੜ ? ‘ਤੱਕੜੀ’ ਨੂੰ ਮਿਲੀ ‘ਹਾਥੀ’ ਦੀ ਤਾਕਤ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਗੱਠਜੋੜ ਦਾ ਰਸਮੀ ਐਲਾਨ ਹੋ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਠਜੋੜ ਦਾ ਐਲਾਨ ਕਰਦਿਆਂ ਕਿਹਾ ਕਿ ਅਕਾਲੀ ਬਸਪਾ ਹੁਣ ਅਗਲੀਆਂ ਸਾਰੀਆਂ ਚੋਣਾਂ ਇਕੱਠੀਆਂ ਲੜ੍ਹਣਗੇ।

ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਅਗਾਮੀ ਚੋਣਾਂ ‘ਚ ਅਕਾਲੀ ਦਲ 97 ਤੇ ਬਸਪਾ 20 ਸੀਟਾਂ ‘ਤੇ ਚੋਣਾਂ ਲੜੇਗੀ। ਉਨ੍ਹਾਂ ਦੱਸਿਆ ਬਸਪਾ ਮਾਝੇ ‘ਚ 5 ਸੀਟਾਂ , ਦੁਆਬੇ ‘ਚ 8 ਸੀਟਾਂ , ਮਾਲਵੇ  ‘ਚ 7 ਸੀਟਾਂ ‘ਤੇ ਚੋਣ ਲੜੇਗੀ।

ਇਸ ਮੌਕੇ ਅਕਾਲੀ ਦਲ ਵਲੋਂ ‘ਬਹੁਜਨ-ਅਕਾਲੀ ਜੋੜ, ਅੱਜ ਪੰਜਾਬ ਦੀ ਇਹੀ ਲੋੜ’ ਦਾ ਨਾਅਰਾ ਵੀ ਦਿੱਤਾ ਗਿਆ ਹੈ। ਅਕਾਲੀ ਦਲ ਅਤੇ ਬਸਪਾ ਲਗਭਗ 25 ਸਾਲ ਬਾਅਦ ਇਕੱਠੇ ਹੋਏ ਹਨ।

20 ਸੀਟਾਂ ਦੀ ਸੂਚੀ

ਸ੍ਰੀ ਕਰਤਾਰਪੁਰ ਸਾਹਿਬ, ਜਲੰਧਰ ਪੱਛਮੀ, ਜਲੰਧਰ ਉੱਤਰੀ, ਫਗਵਾੜਾ, ਕਪੂਰਥਲਾ, ਹੁਸ਼ਿਆਰਪੁਰ, ਟਾਂਡਾ, ਦਸੂਹਾ, ਚਮਕੌਰ ਸਾਹਿਬ, ਬੱਸੀ ਪਠਾਣਾਂ, ਮਹਿਲ ਕਲਾਂ, ਨਵਾਂ ਸ਼ਹਿਰ, ਲੁਧਿਆਣਾ, ਪਠਾਨਕੋਟ, ਸੁਜਾਨਪੁਰ , ਬੋਹਾ, ਮੁਹਾਲੀ, ਅੰਮ੍ਰਿਤਸਰ ਉੱਤਰੀ ਅਤੇ ਕੇਂਦਰੀ, ਪਾਇਲ।

- Advertisement -

ਦੱਸ ਦਈਏ ਸ਼੍ਰੋਮਣੀ ਅਕਾਲੀ ਦਲ ਹੁਣ ਤੱਕ ਐਨਡੀਏ ਦਾ ਹਿੱਸਾ ਸੀ, ਪਰ ਤਿੰਨ ਖੇਤੀ ਕਾਨੂੰਨਾਂ ਕਾਰਨ ਅਕਾਲੀ ਦਲ ਨੇ ਬੀਜੇਪੀ ਨਾਲ ਗੱਠਜੋੜ ਤੋੜ ਦਿੱਤਾ ਸੀ। ਇੱਥੋਂ ਤੱਕ ਕਿ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ।

🔴 LIVE 🔴

Share this Article
Leave a comment