ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਸਮਰਾਲਾ ਤੋਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਖੀਰਨੀਆਂ ਨੇ ਆਪਣੇ ਸਾਥੀਆਂ ਸਮੇਤ ਆਪ ਦਾ ਪੱਲਾ ਫੜਿਆ।
ਇਸ ਤੋਂ ਇਲਾਵਾ ਕਾਂਗਰਸੀ ਆਗੂ ਰਣਜੀਤ ਸਿੰਘ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਖੀਰਨੀਆ ਨੇ ਕਿਹਾ ਕਿ ਉਨ੍ਹਾਂ ਨੇ 27 ਮਈ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਲਗਭਗ 9 ਮਹੀਨੇ ਤੋਂ ਉਨ੍ਹਾਂ ਦੀ ‘ਆਪ’ ਲੀਡਰਾਂ ਨਾਲ ਗੱਲਬਾਤ ਚੱਲ ਰਹੀ ਸੀ।