ਕਿਸਾਨ ਅੰਦੋਲਨ ‘ਚ ਭੇਜਣ ਲਈ ਅਕਾਲੀ ਦਲ ਵੱਟ ਰਿਹੈ 6 ਕੁਇੰਟਲ ਲੱਡੂ

TeamGlobalPunjab
1 Min Read

ਲੁਧਿਆਣਾ : ਖੇਤੀ ਕਾਨੂੰਨੀ ਮੁੱਦੇ ‘ਤੇ ਕਿਸਾਨ ਲਗਾਤਾਰ ਦਿੱਲੀ ਵਿਚ ਧਰਨਾ ਦੇ ਰਹੇ ਹਨ। ਕਿਸਾਨਾਂ ਦੇ ਜੋਸ਼ ਨੂੰ ਬਰਕਰਾਰ ਰੱਖਣ ਦੇ ਲਈ ਪੰਜਾਬ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਚੀਜਾਂ ਭੇਜੀਆਂ ਜਾ ਰਹੀਆਂ ਹਨ। ਇਕ ਪਾਸੇ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਕਿਸਾਨਾਂ ਦੇ ਲਈ ਹਰ ਜ਼ਰੂਰਤ ਦਾ ਸਾਮਾਨ ਭੇਜਿਆ ਜਾ ਰਿਹਾ ਹੈ, ਤਾਂ ਉੱਥੇ ਹੀ ਹੁਣ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਹਿੱਤਾਂ ਵਿੱਚ ਆਈਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਕੁਇੰਟਲ ਦੇ ਕਰੀਬ ਲੱਡੂ ਵੱਟ ਕੇ ਦਿੱਲੀ ਨੂੰ ਭੇਜੇ ਜਾਣਗੇ।

ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਵਰਕਰਾਂ ਵੱਲੋਂ ਇਹ ਲੱਡੂ ਤਿਆਰ ਕੀਤੇ ਜਾ ਰਹੇ ਹਨ। ਯੂਥ ਵਰਕਰਾਂ ਦਾ ਕਹਿਣਾ ਹੈ ਕਿ ਇਹ ਲੱਡੂ ਕਿਸਾਨਾਂ ਦੀ ਜਿੱਤ ਦਾ ਪ੍ਰਤੀਕ ਹੋਣਗੇ।

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਲੀਡਰਾਂ ਨੇ ਕਿਹਾ ਕਿ ਕਿਸਾਨਾਂ ਦੀ ਜਿੱਤ ਤਾਂ ਪਹਿਲਾਂ ਹੀ ਹੋ ਚੁੱਕੀ ਹੈ। ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦੇਖ ਕੇ ਪੂਰੀ ਤਰ੍ਹਾਂ ਘਬਰਾ ਚੁੱਕੀ ਹੈ। ਅਕਾਲੀ ਦਲ ਦੇ ਯੂਥ ਲੀਡਰਾਂ ਨੇ ਕਿਹਾ ਕਿ ਕਿਸਾਨਾਂ ਦੇ ਏਕੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਅੰਦੋਲਨਕਾਰੀਆਂ ਅੱਗੇ ਝੁਕਣਾ ਪਵੇਗਾ।

Share This Article
Leave a Comment