ਸ਼ਰਾਬ ਮਾਫੀਆ ਦੇ ਵਿਰੋਧ ‘ਚ ਅੱਜ ਅਕਾਲੀ ਦਲ ਖੰਨਾ ‘ਚ ਕਰੇਗਾ ਰੋਸ ਪ੍ਰਦਰਸ਼ਨ

TeamGlobalPunjab
1 Min Read

ਖੰਨਾ: ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਕਾਰਨ 100 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਣ ਦੇ ਰੋਸ ਦੇ ਚਲਦਿਆਂ ਅਕਾਲੀ ਉਨ੍ਹਾਂ ਥਾਵਾਂ ‘ਤੇ ਧਰਨੇ ਦੇ ਰਿਹਾ ਹੈ, ਜਿੱਥੇ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਗਈਆਂ ਸਨ। 14 ਅਗਸਤ ਯਾਨੀ ਅੱਜ ਖੰਨਾ ਵਿੱਚ ਵੀ ਸੁਖਬੀਰ ਬਾਦਲ ਦੀ ਅਗਵਾਈ ਹੇਂਠ ਅਕਾਲੀ ਦਲ ਰੋਸ ਪ੍ਰਦਰਸ਼ਨ ਕਰੇਗੀ। ਲਾਕ ਡਾਊਨ ਦੌਰਾਨ ਖੰਨਾ ਵਿੱਚ ਇੱਕ ਨਾਜਾਇਜ਼ ਫੈਕਟਰੀ ਫੜੀ ਗਈ ਸੀ। ਇਸੇ ਮੁੱਦੇ ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕਰਨ ਨੂੰ ਲੈ ਕੇ ਅਕਾਲੀ ਦਲ ਅੱਜ ਕੈਪਟਨ ਸਰਕਾਰ ਨੂੰ ਘੇਰਨ ਜਾ ਰਿਹਾ ਹੈ।

ਅਕਾਲੀ ਦਲ ਦਾ ਕਹਿਣਾ ਹੈ, ਕਿ ਜੇਕਰ ਸਰਕਾਰ ਨੇ ਨਾਜਾਇਜ਼ ਚੱਲ ਰਹੀ ਡਿਸਟਲਰੀਆਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਹੁੰਦੀ ਤਾਂ ਤਿੰਨ ਜ਼ਿਲ੍ਹਿਆਂ ਵਿੱਚ ਸ਼ਰਾਬ ਹੱਤਿਆਕਾਂਡ ਨਾ ਹੁੰਦਾ।

ਅਕਾਲੀ ਦਲ ਦਾ ਦੋਸ਼ ਹੈ ਕਿ ਕੈਪਟਨ ਅਮਰਿੰਦਰ ਦੀ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਦੀਆਂ ਫੈਕਟਰੀਆਂ ਚਲਾਕੇ ਪੰਜਾਬ ਦੇ ਸੈਂਕੜੇ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਇਸ ਸ਼ਰਾਬ ਮਾਫਿਆ ਸਕੈਂਡਲ ਦੇ ਮੁੱਖ ਮੁਲਜ਼ਮਾਂ ਨੂੰ ਸਖਤ ਸਜ਼ਾ ਦਵਾਉਣ ਲਈ ਅੱਜ ਖੰਨਾ ਦੇ ਜੀਟੀ ਰੋਡ ਅਮਲੋਹ ਰੋਡ ਪੁੱਲ ਦੇ ਹੇਠਾਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Share this Article
Leave a comment