ਚੰਡੀਗੜ੍ਹ : ਪੰਜਾਬ ‘ਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ‘ਚ ਬਿਜਲੀ ਘਰਾਂ ਦੇ ਸਾਹਮਣੇ ਧਰਨੇ ਦਿੱਤੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਰੋਪੜ ਵਿਚ ‘ਮੁਫ਼ਤ ਪੱਖੀ ਸੇਵਾ’ ਦੀ ਸ਼ੁਰੂਆਤ ਕੀਤੀ ਗਈ। ਜਿਸ ਦੌਰਾਨ ਲੋਕਾਂ ਨੂੰ ਮੁਫ਼ਤ ਵਿਚ ਪੱਖੀਆਂ ਵੰਡ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ‘ਕੈਪਟਨ ਭਜਾਓ ਬਿਜਲੀ ਲਿਆਓ ਦੇ ਨਾਅਰੇ ਵੀ ਲਾਏ ਗਏ।
ਇਕ ਪਾਸੇ ਜਿੱਥੇ ਗਰਮੀ ਨੇ ਲੋਕਾਂ ਦੀ ਹਾਲਤ ਖਰਾਬ ਕਰ ਰੱਖੀ ਹੈ, ਉਥੇ ਹੀ ਹਰ ਰੋਜ਼ ਲਗਾਏ ਜਾ ਰਹੇ ਅਣ-ਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ। ਇਨ੍ਹਾਂ ਕੱਟਾਂ ਦਾ ਅਸਰ ਇੰਡਸਟਰੀ, ਘਰੇਲੂ ਤੇ ਖੇਤੀਬਾੜੀ ਸੈਕਟਰ ਉੱਤੇ ਪੈ ਰਿਹਾ ਹੈ। ਝੋਨੇ ਦੀ ਲਵਾਈ ਦੌਰਾਨ ਬਿਜਲੀ ਦੇ ਲੰਬੇ ਕੱਟ ਕਿਸਾਨਾਂ ਨੂੰ ਸੜਕਾਂ ਤੇ ਲੈ ਆਏ ਹਨ ਤੇ ਲੋਕ ਧਰਨਾ ਪ੍ਰਦਰਸ਼ਨ ਕਰਨ ਨੂੰ ਮਜਬੂਰ ਹਨ।