ਕ੍ਰਿਕਟਰ ਰੈਣਾ ਦੇ ਰਿਸ਼ਤੇਦਾਰਾਂ ‘ਤੇ ਹੋਏ ਹਮਲੇ ਨੂੰ ਲੈ ਕੇ ਅਕਾਲੀ ਦਲ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ

TeamGlobalPunjab
3 Min Read

ਚੰਡੀਗੜ੍ਹ: ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ ‘ਤੇ ਪਠਾਨਕੋਟ ਵਿੱਚ ਹੋਏ ਹਮਲੇ ਨੂੰ ਲੈ ਕੇ ਅਕਾਲੀ ਦਲ ਨੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੁਰੇਸ਼ ਰੈਣਾ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੌਮਾਂਤਰੀ ਸਟਾਰ ਨੂੰ ਆਈ ਪੀ ਐਲ 2020 ‘ਚੋਂ ਪਰਿਵਾਰ ਨਾਲ ਵਾਪਰੇ ਦੁਖਾਂਤ ਕਰਕੇ ਬਾਹਰ ਹੋਣਾ ਪਿਆ।

ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਲਿਖਿਆ ਕਿ, ਸ਼ਰਾਬ ਮਾਫੀਆ ਅਤੇ ਰੇਤ ਮਾਫੀਆ ਨੂੰ ਖੁੱਲ੍ਹੇ ਲਾਇਸੰਸ ਜਾਰੀ ਕੀਤੇ ਗਏ ਅਤੇ ਮਾੜੇ ਤੱਤ ਹੀ ਪਠਾਨਕੋਟ ਵਿੱਚ ਰੈਣਾ ਦੇ ਰਿਸ਼ਤੇਦਾਰ ਦੇ ਕਤਲ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸਾਡੀ ਰੈਣਾ ਦੇ ਪਰਿਵਾਰ ਨਾਲ ਹਮਦਰਦੀ ਹੈ, ਅਸੀਂ ਮੁੱਖ ਮੰਤਰੀ ਨੂੰ ਰਾਜਨੇਤਾ-ਪੁਲਿਸ ਦਾ ਗੱਠਜੋੜ ਖ਼ਤਮ ਕਰਨ ਦੀ ਅਪੀਲ ਕਰਦੇ ਹਾਂ ਜੋ ਗੰਦੇ ਤੱਤਾਂ ਨੂੰ ਉਤਸ਼ਾਹਤ ਕਰ ਰਹੀ ਹੈ।

ਦਸ ਦਈਏ ਸੁਰੇਸ਼ ਰੈਣਾ ਨੇ ਟਵੀਟ ਕਰਦੇ ਹੋਏ ਅਪੀਲ ਕੀਤੀ ਹੈ ਕਿ – “ਪੰਜਾਬ ਵਿੱਚ ਮੇਰੇ ਪਰਿਵਾਰ ਨਾਲ ਜੋ ਵਾਪਰਿਆ ਉਹ ਬਹੁਤ ਭਿਆਨਕ ਹੈ ,ਮੇਰਾ ਫੁੱਫੜ ਮਾਰਿਆ ਗਿਆ ਹੈ, ਮੇਰੇ ਭੂਆ ਅਤੇ ਉਨ੍ਹਾਂ ਦੇ ਦੋ ਲੜਕੇ ਗੰਭੀਰ ਜ਼ਖ਼ਮੀ ਹਨ, ਬਦਕਿਸਮਤੀ ਦੇ ਨਾਲ ਉਨ੍ਹਾਂ ‘ਚੋਂ ਇੱਕ ਲੜਕੇ ਦੀ ਮੌਤ ਹੋ ਗਈ ਹੈ, ਮੇਰੀ ਭੂਆ ਦੀ ਹਾਲਤ ਗੰਭੀਰ ਹੈ ਅੱਜ ਤੱਕ ਸਾਨੂੰ ਨਹੀਂ ਪਤਾ ਹੈ ਕਿ ਉਸ ਰਾਤ ਕੀ ਹੋਇਆ ਅਤੇ ਕਿਸ ਨੇ ਕੀਤਾ ਮੈਂ ਪੰਜਾਬ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕਰਦਾ ਹਾਂ ਅਸੀਂ ਘੱਟੋ ਘੱਟ ਇਹ ਜਾਨਣ ਦੇ ਹੱਕਦਾਰ ਹਾਂ ਕਿ ਉਨ੍ਹਾਂ ਨਾਲ ਕਿਸ ਨੇ ਇਹ ਘਿਨਾਉਣਾ ਕੰਮ ਕੀਤਾ ਹੈ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।”

Share This Article
Leave a Comment