ਚੰਡੀਗੜ੍ਹ : CM ਮਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਨਿੱਜੀ ਜਾਇਦਾਦ ਸੁੱਖ ਵਿਲਾਸ ਨੂੰ ਈਕੋ ਟੂਰਿਜ਼ਮ ਨੀਤੀ ਤਹਿਤ 108.73 ਕਰੋੜ ਰੁਪਏ ਦਾ ਲਾਭ ਦੇਣ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ।ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਕਾਨੂੰਨੀ ਨੋਟਿਸ ਭੇਜ ਕੇ ਇਕ ਹਫ਼ਤੇ ਅੰਦਰ ਦੋਸ਼ਾਂ ਨੂੰ ਸਾਬਤ ਕਰਨ ਵਾਲੇ ਦਸਤਾਵੇਜ਼ ਪੇਸ਼ ਕਰਨ ਜਾਂ ਮਾਫ਼ੀ ਮੰਗਣ ਲਈ ਕਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿਚ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ਉਤੇ ਉਨ੍ਹਾਂ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨਾ ਪਵੇਗਾ।
I have served @BhagwantMann a legal notice asking him to tender a written apology (within 7 days) for making scandalous and concocted imputations against me vis a vis my private business, failing which he should be ready to face a criminal defamation case.
He is already evading… pic.twitter.com/silTMk7N73
— Sukhbir Singh Badal (@officeofssbadal) March 15, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।