ਖੇਤੀ ਬਿੱਲਾਂ ਦੇ ਵਿਰੋਧ ‘ਚ 25 ਸਤੰਬਰ ਨੂੰ ਅਕਾਲੀ ਦਲ ਵੀ ਉਤਰੇਗਾ ਸੜਕਾਂ ‘ਤੇ, ਤਿੰਨ ਘੰਟਿਆਂ ਲਈ ਕਰੇਗਾ ਚੱਕਾ ਜਾਮ

TeamGlobalPunjab
1 Min Read

ਚੰਡੀਗੜ੍ਹ : ਖੇਤੀ ਬਿੱਲਾਂ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ (ਬ) ਵੀ 25 ਸਤੰਬਰ ਨੂੰ ਸੜਕਾਂ ‘ਤੇ ਉਤਰੇਗਾ। ਅਕਾਲੀ ਦਲ ਵੱਲੋਂ 25 ਸਤੰਬਰ ਨੂੰ ਪੂਰੇ ਪੰਜਾਬ ‘ਚ ਤਿੰਨ ਘੰਟਿਆਂ ਲਈ ਚੱਕਾ ਜਾਮ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੀਨੀਅਰ ਲੀਡਰਸ਼ਿਪ ਦੀ ਹੋਈ ਮੀਟਿੰਗ ‘ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਸ਼ਾਂਤਮਈ ਢੰਗ ਨਾਲ ਚੱਕਾ ਜਾਮ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ 26 ਤੋਂ 29 ਸਤੰਬਰ ਤੱਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਭਰ ਦਾ ਦੌਰਾ ਕਰਕੇ ਜ਼ਮੀਨੀ ਪੱਧਰ ‘ਤੇ ਜਾ ਕੇ ਇਨ੍ਹਾਂ ਕਾਨੂੰਨਾਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਦੇ ਨਾਲ ਹੀ 1 ਅਕਤੂਬਰ ਨੂੰ ਤਿੰਨਾਂ ਤਖ਼ਤਾਂ ਤੋਂ ਅਰਦਾਸ ਕਰਨ ਉਪਰੰਤ ਪੂਰੇ ਪੰਜਾਬ ਤੋਂ ਵੱਡੀ ਗਿਣਤੀ ‘ਚ ਅਕਾਲੀ ਵਰਕਰ ਮੁਹਾਲੀ ਦੇ ਦੁਸਹਿਰਾ ਗਰਾਊਂਡ ‘ਚ ਇਕੱਠੇ ਹੋ ਕੇ ਪ੍ਰਦਰਸ਼ਨ ਕਰਨਗੇ ਅਤੇ ਇਸ ਤੋਂ ਬਾਅਦ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ ਜਾਵੇਗਾ।

Share This Article
Leave a Comment