ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ

Global Team
2 Min Read

ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦੋ ਹੋਰ ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦਲਜੀਤ ਸਿੰਘ ਕਲਸੀ ਨੂੰ ਅੰਮ੍ਰਿਤਸਰ ਦੀ ਅਜਨਾਲਾ ਸੀਟ ਤੋਂ ਨਾਮਜ਼ਦ ਕੀਤਾ ਗਿਆ ਹੈ, ਜਦੋਂ ਕਿ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਮੋਗਾ ਸੀਟ ਤੋਂ ਐਲਾਲ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਦੋਵੇਂ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਜੇਲ੍ਹ ਦੀ ਸਜ਼ਾ ਕੱਟ ਚੁੱਕੇ ਹਨ। ਉਨ੍ਹਾਂ ਤੋਂ ਇਲਾਵਾ ਗਿੱਲ ਹਲਕੇ ਤੋਂ ਦਰਸ਼ਨ ਸਿੰਘ ਸ਼ਿਵਾਲਿਕ, ਕਪੂਰਥਲਾ ਤੋਂ ਜਗਜੀਤ ਸਿੰਘ ਬਾਬਾ ਜੱਗਾ ਅਤੇ ਕੋਟਕਪੂਰਾ ਤੋਂ ਰਛਪਾਲ ਸਿੰਘ ਨੂੰ ਉਮੀਦਵਾਰ ਨਾਮਜ਼ਦ ਕੀਤਾ ਗਿਆ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਅੰਮ੍ਰਿਤਸਰ ਵਿੱਚ ਇਨ੍ਹਾਂ ਦੇ ਨਾਮ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਪਾਰਟੀ ਨੇ ਸਤਵੰਤ ਸਿੰਘ ਨੂੰ ਬੱਸੀ ਪਠਾਣਾ ਤੋਂ ਆਪਣਾ ਉਮੀਦਵਾਰ ਐਲਾਨਿਆ ਸੀ। ਸਤਵੰਤ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੀ ਸਾਜ਼ਿਸ਼ ਦੇ ਦੋਸ਼ੀ ਕੇਹਰ ਸਿੰਘ ਦਾ ਪੁੱਤਰ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment