ਪੰਜਾਬ ‘ਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ‘ਚ ਅਕਾਲੀ ਦਲ ਦੇਵੇਗਾ ਧਰਨਾ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ‘ਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਨੇ ਕੱਲ੍ਹ ਪੰਜਾਬ ਭਰ ‘ਚ ਬਿਜਲੀ ਘਰਾਂ ਦੇ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

ਦਲਜੀਤ ਚੀਮਾ ਨੇ ਕਿਹਾ ਕਿ ਬਹੁਤ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੀ ਜਨਤਾ ਇਸ ਵੇਲੇ ਬਿਜਲੀ ਕਾਰਨ ਪਰੇਸ਼ਾਨ ਹਨ, ਉਥੇ ਹੀ ਝੋਨੇ ਦੀ ਲਵਾਈ ਦੌਰਾਨ ਕਿਸਾਨਾਂ ਨੂੰ ਪਾਣੀ ਨਹੀਂ ਮਿਲ ਰਿਹਾ। ਲੋਕ ਰਾਤਾਂ ਨੂੰ ਸੜਕਾਂ ਤੇ ਧਰਨੇ ਦੇਣ ਨੂੰ ਮਜਬੂਰ ਹਨ ਤੇ ਮੁੱਖ ਮੰਤਰੀ ਆਪਣੀ ਸ਼ਾਹੀ ਲੀਡਰਸ਼ਿਪ ਨਾਲ ਲੰਚ ਵਿਅਸਤ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕੱਲ੍ਹ ਬਿਜਲੀ ਘਰਾਂ ਦੇ ਬਾਹਰ ਕੈਪਟਨ ਸਰਕਾਰ ਖਿਲਾਫ ਰੋਸ ਮੁਜਾਹਰੇ ਕੀਤੇ ਜਾਣਗੇ।

Share this Article
Leave a comment