ਕਿਸਾਨ ਪਰੇਡ ‘ਚ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ‘ਚ ਕਰਨਗੇ ਸ਼ਮੂਲੀਅਤ : ਬਾਦਲ

TeamGlobalPunjab
2 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਵਰਕਰਾਂ ਨੁੰ ਆਦੇਸ਼ ਦਿੱਤਾ ਕਿ ਉਹ 26 ਜਨਵਰੀ ਦੇ ਕਿਸਾਨ ਗਣਤੰਤਰ ਦਿਵਸ ਮਾਰਚ ਦੀ ਅਪਾਰ ਸਫਲਤਾ ਲਈ ਯਤਨ ਹੋਰ ਤੇਜ਼ ਕਰ ਦੇਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਰਕਰਾਂ ਵਿਚ 26 ਜਨਵਰੀ ਦੇ ਮਾਰਚ ਨੂੰ ਲੈ ਕੇ ਅਥਾਹ ਉਤਸ਼ਾਹ ਹੈ। ਉਹਨਾਂ ਕਿਹਾ ਕਿ ਅਸੀਂ ਇਸ ਸ਼ਾਂਤੀਪੂਰਨ ਤੇ ਲੋਕਤੰਤਰੀ ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਵਾਂਗੇ। ਉਹਨਾਂ ਕਿਹਾ ਕਿ ਵਰਕਰ ਪਹਿਲਾਂ ਹੀ ਦਿੱਲੀ ਪਹੁੰਚਣੇ ਸ਼ੁਰੂ ਹੋ ਗਏ ਹਨ। ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਮਾਰਚ ਜੋ ਕਿ ਗਣਤੰਤਰ ਦਿਵਸ ਮਾਰਚ ਹੀ ਹੈ, ਇਸ ਕਰ ਕੇ ਆਯੋਜਿਤ ਕਰਨਾ ਪਿਆ ਕਿਉਂਕਿ ਭਾਰਤ ਸਰਕਾਰ ਕਿਸਾਨ ਵਿਰੋਧੀ ਐਕਟ ਖਾਰਜ ਕਰਨ ਵਾਸਤੇ ਉਹਨਾਂ ਦੀ ਵਾਜਬ ਮੰਗ ਮੰਨਣ ਪ੍ਰਤੀ ਬਿਲਕੁਲ ਹੀ ਬੇਰੁਖੀ ਅਪਣਾਈ ਬੈਠੀ ਹੈ।

ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸਰਕਾਰ ਨੂੰ ਆਪਣਾ ਰਵੱਈਆ ਬਦਲਣ ਲਈ ਰਾਜ਼ੀ ਕਰਨ ਵਾਸਤੇ ਯਤਨ ਕੀਤਾ। ਅਸੀਂ ਬਹੁਤ ਸੰਜਮ ਵਿਖਾਇਆ ਤੇ ਸਰਕਾਰ ਨੂੰ ਇਹ ਤਰਕ ਵੀ ਦਿੱਤਾ ਕਿ ਇਹ ਕਾਨੂੰਨ ਉਹਨਾਂ ਨੂੰ ਮਨਜ਼ੂਰ ਨਹੀਂ ਹਨ। ਜਿਹਨਾਂ ਵਾਸਤੇ ਸਰਕਾਰ ਇਹ ਬਣਾਏ ਦੱਸ ਰਹੀ ਹੈ। ਪਰ ਜਦੋਂ ਸਾਨੂੰ ਲੱÎਗਿਆ ਕਿ ਉਹ ਬਿਲਕੁਲ ਹੀ ਗੱਲ ਸੁਣਨ ਨੂੰ ਤਿਆਰ ਨਹੀਂ ਤੇ ਅੜੇ ਹੋਏ ਹਨ ਤਾਂ ਅਸੀਂ ਸਰਕਾਰ ਵਿਚੋਂ ਬਾਹਰ ਆਉਣ ਦਾ ਫੈਸਲਾ ਕਰ ਲਿਆ। ਉਹਨਾਂ ਕਿਹਾ ਕਿ ਸਾਨੂੰ ਲੱਗਿਆ ਕਿ ਹੁਣ ਤਾਂ ਸ਼ਾਇਦ ਭਾਜਪਾ ਲੀਡਰਸ਼ਿਪ ਤੇ ਸਰਕਾਰ ਮਾਮਲੇ ਦੀ ਗੰਭੀਰਤਾ ਨੂੰ ਸਮਝੇ ਪਰ ਸਾਡੀਆਂ ਆਸਾਂ ਧਰੀਆਂ ਧਰਾਈਆਂ ਰਹਿ ਗਈਆਂ। ਜਿਸ ਕਾਰਨ ਅਸੀਂ ਐਨ.ਡੀ.ਏ ਤੋਂ ਬਾਹਰ ਆਉਣ ਦਾ ਫੈਸਲਾ ਕੀਤਾ, ਤੇ ਸਾਡੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਵੀ ਵਾਪਸ ਕਰ ਦਿੱਤਾ। ਪਰ ਸਭ ਤੋਂ ਪੁਰਾਣੇ ਸਹਿਯੋਗੀ ਦੇ ਇਹਨਾਂ ਫੈਸਲਿਆਂ ਤੇ ਕਿਸਾਨਾਂ ਦੀ ਪੀੜਾ ਦਾ ਸਰਕਾਰ ’ਤੇ ਕੋਈ ਅਸਰ ਨਹੀਂ ਪਿਆ। ਇਸ ਕਰਕੇ ਇਸ ਬੇਰੁਖੀ ਸਰਕਾਰ ਕਾਰਨ ਕਿਸਾਨ ਆਪਣੀਆਂ ਵਾਜਬ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੋਏ ਹਨ।
ਮਜਬੂਰ ਹੋਏ ਹਨ।

Share This Article
Leave a Comment