ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 5 ਸਾਲ ਬਾਅਦ ਪ੍ਰਧਾਨ ਦੀ ਚੋਣ ਦੁਬਾਰਾ ਹੋਵੇਗੀ। 14 ਦਸੰਬਰ ਤੋਂ ਬਾਅਦ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਲਦ ਵਰਕਿੰਗ ਕਮੇਟੀ ਦੀ ਬੈਠਕ ਸੱਦੀ ਜਾਵੇਗੀ।
ਦੱਸ ਦਈਏ ਕਿ ਕੁਝ ਸਮਾਂਂ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਐਲਾਨੇ ਗਏ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਰੂਪ ਵਿੱਚ ਫੈਸਲਾ ਲੈਣ ਦੀ ਅਪੀਲ ਕੀਤੀ ਸੀ। ਸੁਖਬੀਰ ਬਾਦਲ ਖੁਦ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਅਤੇ ਲਿਖਤੀ ਦਰਖਾਸਤ ਸੌਂਪੀ ਸੀ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਉਨ੍ਹਾਂ ਕਿਹਾ ਕਿ ਅਕਾਲੀ ਦਲ ਖਿਲਾਫ ਪਿਛਲੇ ਕਈ ਸਾਲਾਂ ਤੋਂ ਗੰਦੀ ਮੁਹਿੰਮ ਚਲਾਈ ਜਾ ਰਹੀ ਹੈ। ਕੁਝ ਲੋਕਾਂ ਨੇ ਪਾਰਟੀ ਤੋਂ ਬਾਗੀ ਹੋ ਕੇ ਅਕਾਲ ਤਖ਼ਤ ਸਾਹਿਬ ਨੂੰ ਸ਼ਿਕਾਇਤ ਕੀਤੀ, ਜਿਸ ‘ਤੇ ਸਿੰਘ ਸਾਹਿਬ ਨੇ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ ਸੀ। ਮੈਂ ਤੁਰੰਤ ਸਪੱਸ਼ਟੀਕਰਨ ਦੇ ਦਿੱਤਾ ਅਤੇ ਅਕਾਲੀ ਦਲ ਦੇ ਪ੍ਰਧਾਨ ਵਜੋਂ ਸਭ ਕੁਝ ਆਪਣੇ ਸਿਰ ਲੈ ਲਿਆ। ਅਕਾਲੀ ਦਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆਂ ਦੇ ਹਰ ਸਿੱਖ ਲਈ ਸਰਵਉੱਚ ਹੈ।
ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ 18 ਨਵੰਬਰ ਨੂੰ ਦੁਪਹਿਰ 12 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਕਮੇਟੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ ‘ਤੇ ਵਿਚਾਰ ਕਰੇਗੀ ਅਤੇ ਅਗਲੀ ਕਾਰਵਾਈ ਤੈਅ ਕਰੇਗੀ।
ਦਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਿੰਗ ਕਮੇਟੀ ਦੇ ਅਹੁਦੇ ਲਈ ਚੋਣਾਂ 14 ਦਸੰਬਰ, 2024 ਨੂੰ ਹੋਣੀਆਂ ਹਨ ਜਦੋਂ ਮੌਜੂਦਾ ਸਦਨ ਦੀ ਪੰਜ ਸਾਲ ਦੀ ਮਿਆਦ ਸਮਾਪਤ ਹੋ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।