ਅਕਾਲੀ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ‘ਚ ਹੋਏ ਸ਼ਾਮਿਲ

Rajneet Kaur
1 Min Read

ਚੰਡੀਗੜ੍ਹ : ਅਕਾਲੀ ਦਲ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਅਟਵਾਲ  ਅਕਾਲੀ ਦਲ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।  ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਦਫ਼ਤਰ ਪਹੁੰਚੇ ਜਿਥੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਸਮੇਤ ਕਈ ਸੀਨੀਅਰ ਨੇਤਾ ਹਾਜ਼ਰ ਸਨ। ਇੰਦਰ ਇਕਬਾਲ ਅਟਵਾਲ ਨੇ ਅਕਾਲੀ ਦਲ ਦੀ ਟਿਕਟ ‘ਤੇ ਰਾਏਕੋਟ ਤੋਂ 2017 ਵਿਧਾਨ ਸਭਾ ਚੋਣਾਂ ਲੜੀਆਂ ਸਨ। ਇਸ ਚੋਣ ‘ਚ ਉਨ੍ਹਾਂ ਨੂੰ 29,019 ਵੋਟਾਂ ਮਿਲੀਆਂ। ਅਟਵਾਲ ਚੋਣ ਵਿਚ ਤੀਜੇ ਨੰਬਰ ‘ਤੇ ਰਹੇ।

ਹੁਣ ਇਹ ਚਰਚਾ ਹੋਣੀ ਸ਼ੁਰੂ ਹੋ ਗਈ ਹੈ ਕਿ  ਭਾਜਪਾ ਅਟਵਾਲ ਨੂੰ ਜਲੰਧਰ ਜ਼ਿਮਨੀ ਚੋਣ ਵਿਚ ਮੈਦਾਨ ਵਿਚ ਉਤਾਰ ਸਕਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

 

Share this Article
Leave a comment