ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਖਵਿੰਦਰ ਸਿੰਘ ਉਰਫ਼ ਮੁੱਖਾ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਕੇ ਜ਼ਖ਼ਮੀ ਕਰ ਦਿੱਤਾ। ਮੁੱਖਾ, ਜੋ ਬਿਕਰਮ ਸਿੰਘ ਮਜੀਠੀਆ ਦਾ ਨਜ਼ਦੀਕੀ ਮੰਨਿਆ ਜਾਂਦਾ ਹੈ, ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਘਟਨਾ ਅਨੁਸਾਰ, ਪਿੰਡ ਮਰੜੀ ਖੁਰਦ (ਹਲਕਾ ਮਜੀਠਾ) ਦਾ ਵਸਨੀਕ ਮਖਵਿੰਦਰ ਸਿੰਘ ਮੁੱਖਾ (ਪਿਤਾ ਬਲਕਾਰ ਸਿੰਘ) ਅੱਜ ਸਵੇਰੇ 7 ਵਜੇ ਅੱਡਾ ਥਰੀਏਵਾਲ ਚੌਂਕ ਵਿੱਚ ਆਪਣੀ ਭਤੀਜੀ ਪਵਨਦੀਪ ਕੌਰ ਨੂੰ ਕਾਲਜ ਬੱਸ ‘ਤੇ ਚੜ੍ਹਾਉਣ ਆਇਆ ਸੀ। ਇਸੇ ਦੌਰਾਨ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਨੇੜੇ ਆ ਕੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਤੇ ਮੌਕੇ ਤੋਂ ਫਰਾਰ ਹੋ ਗਏ।
ਗੋਲੀ ਲੱਗਣ ਨਾਲ ਮੁੱਖਾ ਗੰਭੀਰ ਜ਼ਖ਼ਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

