ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਗੋਲੀਆਂ ਚਲਾਈਆਂ ਗਈਆਂ ਹਨ। ਅੰਮ੍ਰਿਤਸਰ ਦੇ ਜੰਡਿਆਲਾ ਨਗਰ ਕੌਂਸਲ ਦੇ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਨੂੰ ਐਤਵਾਰ ਦੁਪਹਿਰ ਛੇਹਰਟਾ ਇਲਾਕੇ ਵਿੱਚ ਕੁਝ ਲੋਕਾਂ ਨੇ ਗੋਲੀ ਮਾਰ ਦਿੱਤੀ। ਇਸ ਘਟਨਾ ਵਿੱਚ ਹਰਜਿੰਦਰ ਸਿੰਘ ਨੂੰ ਤਿੰਨ ਗੋਲੀਆਂ ਲੱਗੀਆਂ ਹਨ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਜਿੱਥੇ ਇਲਾਜ ਦੌਰਾਨ ਅਕਾਲੀ ਆਗੂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਹਰਜਿੰਦਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਉਰਫ਼ ਗੋਪੀ, ਕਿਸ਼ੂ ਅਤੇ ਕਰਨ ਕੀੜਾ ਵਜੋਂ ਹੋਈ ਹੈ। ਇਹ ਜਾਣਕਾਰੀ ਡੀਸੀਪੀ ਜਗਜੀਤ ਸਿੰਘ ਵਾਲੀਆ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੌਂਸਲਰ ਹਰਜਿੰਦਰ ਸਿੰਘ ਦਾ ਕਤਲ ਕ੍ਰਿਸ਼ਨ ਗੈਂਗ ਨੇ ਕੀਤਾ ਹੈ। ਕ੍ਰਿਸ਼ਨਾ ਗੈਂਗ ਅਤੇ ਕੌਂਸਲਰ ਵਿਚਕਾਰ ਝਗੜਾ ਚੱਲ ਰਿਹਾ ਸੀ। ਫਿਲਹਾਲ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।