ਅਕਾਲੀ ਆਗੂ ਦੇ ਕਤਲ ਦਾ ਮਾਮਲਾ : ਮੁੱਖ ਮੁਲਜ਼ਮ ਗ੍ਰਿਫਤਾਰ!

TeamGlobalPunjab
1 Min Read

ਗੁਰਦਾਸਪੁਰ : ਬੀਤੇ ਦਿਨੀਂ ਸੰਗਰੂਰ ਦੇ ਇੱਕ ਨੌਜਵਾਨ ਦੇ ਕਤਲ ਤੋਂ ਬਾਅਦ ਜਿਹੜਾ ਮਾਮਲਾ ਸਭ ਤੋਂ ਵਧ ਭਖਿਆ ਸੀ ਉਹ ਸੀ ਅਕਾਲੀ ਆਗੂ ਦਲਬੀਰ ਸਿੰਘ ਦੇ ਕਤਲ ਦਾ ਮਾਮਲਾ। ਜੀ ਹਾਂ ਇਹ ਮਾਮਲਾ ਤਾਂ ਇਸ ਕਦਰ ਭਖ ਉਠਿਆ ਸੀ ਅਕਾਲੀ ਅਤੇ ਕਾਂਗਰਸੀ ਆਗੂਆਂ ਨੇ ਇੱਕ ਦੂਜੇ ਵਿਰੁੱਧ ਤਿੱਖੀ ਬਿਆਨਬਾਜ਼ੀ ਕੀਤੀ। ਇਸ ਮਾਮਲੇ ‘ਚ ਕੇਸ ਦੇ ਮੁੱਖ ਮੁਲਜ਼ਮ ਮੰਨੇ ਜਾਂਦੇ ਬਲਵਿੰਦਰ ਸਿੰਘ ਦੇ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਬਲਵਿੰਦਰ ਸਿੰਘ ਨੇ ਆਤਮ ਸਮਰਪਣ ਕੀਤਾ ਹੈ।

ਦੱਸ ਦਈਏ ਕਿ ਅਕਾਲੀ ਆਗੂ ਦੇ ਕਤਲ ਤੋਂ ਬਾਅਦ ਮੁਲਜ਼ਮ ਬਲਵਿੰਦਰ ਸਿੰਘ ਫਰਾਰ ਦੱਸਿਆ ਜਾ ਰਿਹਾ ਸੀ ਅਤੇ ਅੱਜ ਉਸ ਵੱਲੋਂ ਆਤਮ ਸਮਰਪਣ ਕੀਤੇ ਜਾਣ ਦਾ ਦਾਅਵਾ ਕੀਤਾ ਜਾ  ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ ਤਾਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਵਿੱਚ ਬਿਆਨੀ ਜੰਗ ਇਸ ਕਦਰ ਭੜਕ ਉਠੀ ਸੀ ਦੋਵਾਂ ਆਗੂਆਂ ਨੇ ਇੱਕ ਦੂਜੇ ‘ਤੇ ਗੈਂਗਸਟਰਾਂ ਨਾਲ ਸਬੰਧ ਹੋਣ ਦੇ ਗੰਭੀਰ ਦੋਸ਼ ਲਾਏ ਸਨ। ਇੱਥੇ ਹੀ ਬਸ ਨਹੀਂ ਇਸ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦਖਲ ਦਿੰਦਿਆਂ ਸਬੰਧਾਂ ਦੀ ਜਾਂਚ ਕਰਵਾਉਣ ਦਾ ਐਲਾਨ ਕਰ ਦਿੱਤਾ ਸੀ।

Share this Article
Leave a comment