ਅਕਾਲੀ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਘੇਰੀ ਕੈਪਟਨ ਸਰਕਾਰ

TeamGlobalPunjab
2 Min Read

ਚੰਡੀਗੜ੍ਹ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਆਪਸੀ ਸਿਆਸੀ ਬਿਆਨਬਾਜ਼ੀਆਂ ਵੀ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ । ਇਸ ਦੇ ਚੱਲਦਿਆਂ ਹੁਣ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਰਪਾਲ ਚੀਮਾ ਨੇ ਵੀ ਸੱਤਾਧਾਰੀ ਕਾਂਗਰਸ ਪਾਰਟੀ ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ । ਚੀਮਾ ਦਾ ਕਹਿਣਾ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਮਾਤਰ ਸਿਰਫ਼ ਲਾਰੇ ਹੀ ਲਾਏ ਗਏ ਹਨ ਤੇ ਜ਼ਮੀਨੀ ਪੱਧਰ ਤੇ ਕੋਈ ਕੰਮ ਨਹੀਂ ਕੀਤਾ ਗਿਆ ਚੀਮਾ ਦਾ ਕਹਿਣਾ ਹੈ ਕਿ ਬਜਟ ਪ੍ਰਸ਼ਾਂਤ ਕਿਸ਼ੋਰ ਵੱਲੋਂ ਤਿਆਰ ਕੀਤਾ ਗਿਆ ਹੈ ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ।

https://www.facebook.com/pawantinusad/videos/481509039672735/

ਦੱਸ ਦਈਏ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਸੱਤਾਧਾਰੀ ਕਾਂਗਰਸ ਪਾਰਟੀ ਦੇ ਵਿਰੁੱਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਬਜਟ ਨੂੰ ਲੈ ਕੇ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ।ਪਵਨ ਕੁਮਾਰ ਟੀਨੂੰ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਨੌਕਰੀ ਦੇਣ ਦੇ ਨਾਲ ਨਾਲ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਕਾਂਗਰਸ ਸਰਕਾਰ ਨੇ ਵਾਅਦਾ ਕੀਤਾ ਸੀ ਪਰ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਲਗਾਤਾਰ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਵਿੱਚ ਵਿਰੋਧੀ ਪਾਰਟੀਆਂ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਘੇਰ ਰਹੀਆਂ ਹਨ । ਇਸ ਦੇ ਚੱਲਦਿਆਂ ਵਿਧਾਨਸਭਾ ‘ਚ ਅੱਜ ਪੇਸ਼ ਹੋਏ ਬਜਟ ਨੂੰ ਲੈ ਕੇ ਵੀ ਵਿਰੋਧੀ ਪਾਰਟੀ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ ।

Share this Article
Leave a comment