ਦਲਬੀਰ ਸਿੰਘ ਢਿੱਲਵਾਂ ਤੋਂ ਬਾਅਦ ਇੱਕ ਹੋਰ ਵੱਡੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

TeamGlobalPunjab
1 Min Read

ਅੰਮ੍ਰਿਤਸਰ : ਸੂਬੇ ਅੰਦਰ ਕਤਲ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਬੀਤੇ ਦਿਨੀਂ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਤੋਂ ਬਾਅਦ ਹੁਣ ਇੱਕ ਹੋਰ ਵੱਡੇ ਅਕਾਲੀ  ਆਗੂ ਅਤੇ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ।

ਇਸ ਸਬੰਧੀ ਮਜੀਠਾ ਦੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਤਲ ਸਰਪੰਚੀ ਨੂੰ ਲੈ ਕੇ ਚੱਲੀ ਆ ਰਹੀ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਵੱਲੋਂ ਇਹ ਕਤਲ ਕੀਤਾ ਗਿਆ ਹੈ ਉਹ ਬੁਰੀ ਤਰ੍ਹਾਂ ਹਾਰ ਗਏ ਸਨ ਜਿਸ ਕਾਰਨ ਬੌਖਲਾਹਟ ‘ਚ ਆ ਕੇ ਹੀ ਉਨ੍ਹਾਂ ਨੇ ਬਾਬਾ ਗੁਰਦੀਪ ਸਿੰਘ ‘ਤੇ ਗੋਲੀਆਂ ਚਲਾਈਆਂ ਹਨ। ਉਨ੍ਹਾਂ ਦੱਸਿਆ ਕਿ ਬਾਬਾ ਗੁਰਦੀਪ ਸਿੰਘ ਦੀ ਪਤਨੀ ਪਿੰਡ ਦੀ ਸਰਪੰਚ ਹੈ। ਸਰਬਜੀਤ ਸਿੰਘ ਨੇ ਕਾਤਲਾਂ ਦੇ ਗੈਂਗਸਟਰ ਨਾਲ ਸਬੰਧ ਹੋਣ ਦੇ ਵੀ ਦੋਸ਼ ਲਾਏ।

ਇੱਧਰ ਦੂਜੇ ਪਾਸੇ ਐਸ ਆਈ ਜੰਗਬਹਾਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਦੀਪ ਸਿੰਘ ਨੂੰ ਅੱਠ ਗੋਲੀਆਂ ਲੱਗੀਆਂ ਹਨ। ਜਿਨ੍ਹਾਂ ਵਿੱਚੋਂ ਪੰਜ ਉਸ ਦੇ ਸਰੀਰ ਵਿੱਚ ਅਤੇ ਦੋ ਮੂੰਹ ‘ਤੇ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Share this Article
Leave a comment