ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਡੇਢ ਘੰਟੇ ਚੱਲਣ ਤੋਂ ਬਾਅਦ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ। ਜਿਸ ‘ਤੇ ਅਕਾਲੀ ਦਲ ਨੇ ਸਖ਼ਤ ਵਿਰੋਧ ਜਤਾਇਆ। ਅਕਾਲੀ ਦਲ ਨੇ ਕਿਹਾ ਕਿ ਖੇਤੀ ਕਾਨੂੰਨ ਖਿਲਾਫ਼ ਸੱਦਿਆ ਸੈਸ਼ਨ ਬਹੁਤ ਮਹੱਤਵਪੂਰਨ ਹੈ ਪਰ ਪੰਜਾਬ ਸਰਕਾਰ ਇਸ ਪ੍ਰਤੀ ਫਿਕਰਮੰਦ ਨਹੀਂ ਹੈ। ਅਕਾਲ ਦਲ ਦੇ ਬਿਕਰਮ ਮਜੀਠੀਆ ਨੇ ਕਿਹਾ ਕਿ ਸਰਕਾਰ ਬਾਕੀ ਵਿਧਾਇਕਾਂ ਨੂੰ ਹਨੇਰੇ ‘ਚ ਰੱਖ ਰਹੀ ਹੈ। ਅੱਜ ਦੀ ਕਾਰਵਾਈ ਲੰਬੀ ਚੱਲਣੀ ਚਾਹੀਦੀ ਸੀ ਪਰ ਸਰਕਾਰ ਨੇ ਡੇਢ ਘੰਟੇ ‘ਚ ਸੀ ਇਜਲਾਸ ਨੂੰ ਕੱਲ੍ਹ ‘ਤੇ ਰੱਖ ਦਿੱਤਾ।
ਸੈਸ਼ਨ ਖ਼ਤਮ ਹੋਣ ਤੋਂ ਬਾਅਦ ਅਕਾਲੀ ਦਲ ਮੀਡੀਆਂ ਨਾਲ ਗੱਲਬਾਤ ਕਰਨ ਲਈ ਪੰਜਾਬ ਭਵਨ ਪਹੁੰਚੇ। ਪਰ ਅੱਗੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਉਹਨਾਂ ਨੂੰ ਭਵਨ ਅੰਦਰ ਨਹੀਂ ਜਾਣ ਦਿੱਤਾ। ਜਿਸ ਤੋਂ ਬਾਅਦ ਅਕਾਲੀ ਦਲ ਨੇ ਪੰਜਾਬ ਭਵਨ ਦੇ ਗੇਟ ‘ਤੇ ਹੀ ਧਰਨਾ ਲਗਾ ਦਿੱਤਾ। ਦੁਪਹਿਰ ਕੀ ਰੋਟੀ ਵੀ ਅਕਾਲੀ ਦਲ ਦੇ ਵਿਧਾਇਕਾਂ ਨੇ ਪੰਜਾਬ ਭਵਨ ਦੇ ਬਾਹਰ ਬੈਠ ਕੇ ਖਾਦੀ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਵਿਧਾਇਕ ਟਰੈਕਟਰਾਂ ‘ਤੇ ਸਵਾਰ ਹੋ ਕੇ ਵਿਧਾਨ ਸਭਾ ਪਹੁੰਚੇ ਸਨ।