ਪੰਜਾਬ- ਹਰਿਆਣਾ ਸਣੇ ਕਈ ਸੂਬਿਆਂ ‘ਚ ਭਾਰੀ ਮੀਂਹ ਤੇ ਗੜੇਮਾਰੀ ਦਾ ਅਲਰਟ, ਜਾਣੋ ਆਪਣੇ ਇਲਾਕੇ ਦੇ ਮੌਸਮ ਦਾ ਹਾਲ

Global Team
2 Min Read

ਨਵੀ ਦਿੱਲੀ : ਦੇਸ਼ ਭਰ ਵਿੱਚ ਅੱਜ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲਿਆ ਹੋਇਆ ਹੈ। ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ ਅੱਜ ਕਈ ਸੂਬਿਆਂ ‘ਚ ਤੇਜ਼ ਬਾਰਸ਼ ਹੋਵੇਗੀ ਅਤੇ ਗੜੇਮਾਰੀ ਦੀ ਸੰਭਾਵਨਾ ਹੈ।

ਆਈਐਮਡੀ ਅਨੁਸਾਰ ਦਿੱਲੀ, ਹਰਿਆਣਾ, ਪੰਜਾਬ, ਪੂਰਬੀ ਰਾਜਸਥਾਨ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਬਾਰਸ਼ ਹੋਵੇਗੀ। ਕੁਝ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਉੱਤਰਾਖੰਡ, ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਪੂਰਬੀ ਰਾਜਸਥਾਨ ਦੀਆਂ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋ ਸਕਦੀ ਹੈ।

ਪੰਜਾਬ – ਚੰਡੀਗੜ੍ਹ ਵਿੱਚ ਅੱਜ ਤੋਂ ਅਗਲੇ ਚਾਰ ਦਿਨ ਭਾਰੀ ਬਾਰਸ਼ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਨੇ ਇਸ ਦੇ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ। ਸਭ ਤੋਂ ਵੱਧ 6 ਸੈਂਟੀਮੀਟਰ ਬਾਰਸ਼ ਪਟਿਆਲਾ ਵਿੱਚ ਹੋਈ, ਜਦਕਿ ਜਲੰਧਰ ਅਤੇ ਲੁਧਿਆਣਾ ਵਿੱਚ 5-5 ਸੈਂਟੀਮੀਟਰ ਬਾਰਸ਼ ਰਿਕਾਰਡ ਕੀਤੀ ਗਈ।

ਛੱਤੀਸਗੜ੍ਹ ਵਿੱਚ ਵੱਖ-ਵੱਖ ਥਾਵਾਂ ‘ਤੇ ਬਹੁਤ ਜ਼ਿਆਦਾ ਭਾਰੀ ਬਾਰਸ਼ ਦਾ ‘ਰੈੱਡ ਅਲਰਟ’ ਹੈ। ਓਡੀਸ਼ਾ ਵਿੱਚ ਵੀ ਕਈ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋ ਸਕਦੀ ਹੈ। ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਸਿੱਕਮ, ਮੱਧ ਪ੍ਰਦੇਸ਼ ਅਤੇ ਵਿਦਰਭ ਵਿੱਚ ਗਰਜ-ਚਮਕ ਦੇ ਨਾਲ ਬਾਰਸ਼ ਹੋ ਸਕਦੀ ਹੈ।

ਬਿਹਾਰ ਵਿੱਚ ਸੋਮਵਾਰ ਨੂੰ ਬਾਰਸ਼ ਦੌਰਾਨ ਅਸਮਾਨੀ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਗੋਆ, ਗੁਜਰਾਤ ਅਤੇ ਮੱਧ ਮਹਾਰਾਸ਼ਟਰ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਕੇਰਲ, ਕਰਨਾਟਕ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਵੀ ਕਈ ਥਾਵਾਂ ‘ਤੇ ਬਾਰਸ਼, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਪੂਰਬੀ-ਉੱਤਰੀ (ਰਾਜਾਂ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਭਾਰੀ ਬਾਰਸ਼ ਹੋ ਸਕਦੀ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment