ਦਿੱਲੀ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਇੱਕ ਹੋਰ ਵੱਡਾ ਝਟਕਾ !

TeamGlobalPunjab
2 Min Read

ਨਵੀਂ ਦਿੱਲੀ : ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕਰ ਚੁੱਕੀ ਆਪ ਦੀ ਬਾਗੀ ਵਿਧਾਇਕਾਂ ਅਲਕਾ ਲਾਂਬਾ ਅੱਜ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਕਿਆਸ ਲਗਾਇਆ ਜਾ ਰਿਹਾ ਹੈ ਕਿ ਉਹ ਇੱਕ-ਦੋ ਦਿਨਾਂ ’ਚ ਕਾਂਗਰਸ ‘ਚ ਸ਼ਾਮਲ ਹੋ ਜਾਣ।

ਅਲਕਾ ਲਾਂਬਾ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੀ ਤਸਵੀਰ ਆਪਣੇ ਟਵੀਟਰ ਅਕਾਊਂਟ ‘ਤੇ ਸ਼ੇਅਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਸੋਨੀਆ ਗਾਂਧੀ ਨਾਲ ਕਿਸ ਵਿਸ਼ੇ ‘ਤੇ ਗੱਲਬਾਤ ਹੋਈ। ਲਾਂਬਾ ਨੇ ਟਵੀਟ ਕੀਤਾ, ‘ਸੋਨੀਆ ਗਾਂਧੀ ਕਾਂਗਰਸ ਦੀ ਪ੍ਰਧਾਨ ਹੀ ਨਹੀਂ, ਬਲਕਿ ਯੂਪੀਏ ਦੀ ਮੁਖੀ ਤੇ ਧਰਮ ਨਿਰਪੱਖ ਵਿਚਾਰਧਾਰਾ ਦੀ ਵੱਡੀ ਆਗੂ ਵੀ ਹੈ।’ ਉਨ੍ਹਾਂ ਕਿਹਾ ਕਿ ਦੇਸ਼ ਦੀ ਮੌਜੂਦਾ ਹਾਲਤ ਬਾਰੇ ਲੰਬੇ ਸਮੇਂ ਤੋਂ ਸੋਨੀਆ ਨਾਲ ਚਰਚਾ ਬਾਕੀ ਸੀ। ਅੱਜ ਮੌਕਾ ਮਿਲਿਆ ਤਾਂ ਉਨ੍ਹਾਂ ਨਾਲ ਹਰ ਮੁੱਦੇ ‘ਤੇ ਖੁੱਲ੍ਹ ਕੇ ਗੱਲਬਾਤ ਹੋਈ।

ਦੱਸ ਦੇਈਏ ਕਿ ਅਲਕਾ ਲਾਂਬਾ ਨੇ ਆਪਣੇ ਰਾਜਨੀਤਕ ਜੀਵਨ ਦੀ ਸ਼ੁਰੂਆਤ ਕਾਂਗਰਸ ਤੋਂ ਹੀ ਕੀਤੀ ਸੀ। ਉਹ ਜਦੋਂ ਕਾਂਗਰਸ ਵਿੱਚ ਸਨ ਤਾਂ ਕਈ ਮੌਕਿਆਂ ‘ਤੇ ਰਾਹੁਲ ਗਾਂਧੀ ਲਈ ਆਵਾਜ਼ ਚੁੱਕਦੇ ਹੋਏ ਵੀ ਵੇਖਿਆ ਗਿਆ ਸੀ ।

ਬਾਅਦ ਵਿੱਚ ਅਲਕਾ ਲਾਂਬਾ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਤੇ ਚਾਂਦਨੀ ਚੌਕ ਤੋਂ ਵਿਧਾਇਕ ਹਨ। ਉਹ ਅਕਸਰ ਹੀ ਆਪਣੇ ਸੋਸ਼ਲ ਮੀਡੀਆ ‘ਤੇ ਕੇਜਰੀਵਾਲ ਤੇ ਉਨ੍ਹਾਂ ਦੀ ਸਰਕਾਰ ਦੀ ਆਲੋਚਨਾ ਕਰਦੇ ਆ ਰਹੇ ਹਨ । ਦਿੱਲੀ ’ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਅਜਿਹੇ ’ਚ ਚੋਣਾਂ ਤੋਂ ਠੀਕ ਪਹਿਲਾਂ ਅਲਕਾ ਲਾਂਬਾ ਕਾਂਗਰਸ ਦਾ ਪੱਲਾ ਫੜ ਸਕਦੀ ਹੈ।

Share this Article
Leave a comment