ਮੁੰਬਈ: ਬਾਲੀਵੁੱਡ ਦੀ ਮਸ਼ਹੂਰ ਗਾਇਕਾ ਅਲਕਾ ਯਾਗਨਿਕ ਇਨ੍ਹੀਂ ਦਿਨੀਂ ਇੱਕ ਗੰਭੀਰ ਬੀਮਾਰੀ ਨਾਲ ਜੂਝ ਰਹੀ ਹੈ। ਇਸ ਦੀ ਜਾਣਕਾਰੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੁਣਨ ਸ਼ਕਤੀ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਉਹ ਦੁਰਲੱਭ ਰੇਅਰ ਸੈਂਸਰੀ ਨਿਊਰਲ ਨਰਵ ਹੀਅਰਿੰਗ ਲੋਸ ਨਾਂ ਦੀ ਬੀਮਾਰੀ ਤੋਂ ਪੀੜਤ ਹੈ।
ਦੱਸ ਦਈਏ ਕਿ 17 ਜੂਨ ਨੂੰ ਅਲਕਾ ਯਾਗਨਿਕ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਤਸਵੀਰ ਪੋਸਟ ਕਰਦੇ ਹੋਏ ਦੱਸਿਆ ਕਿ, ”ਫਲਾਈਟ ਤੋਂ ਉਤਰਨ ਤੋਂ ਬਾਅਦ ਮੈਨੂੰ ਕੁਝ ਵੀ ਸੁਣਾਈ ਨਹੀਂ ਦੇ ਰਿਹਾ ਸੀ। ਮੇਰੇ ਪ੍ਰਸ਼ੰਸਕਾਂ ਨੂੰ ਬੇਨਤੀ ਹੈ ਕਿ ਉਹ ਮੇਰੇ ਲਈ ਪ੍ਰਾਰਥਨਾ ਕਰਨ। ਇਸ ਘਟਨਾ ਤੋਂ ਬਾਅਦ ਮੈਨੂੰ ਕੁਝ ਸਮੇਂ ਲਈ ਸਮਝ ਨਹੀਂ ਆ ਰਿਹਾ ਸੀ ਕਿ ਮੇਰੇ ਨਾਲ ਅਜਿਹਾ ਕਿਉਂ ਹੋਇਆ ਪਰ ਮੈਂ ਹਿੰਮਤ ਜੁਟਾ ਕੇ ਇਹ ਗੱਲ ਤੁਹਾਡੇ ਸਾਰਿਆਂ ਨਾਲ ਸਾਂਝੀ ਕਰ ਰਹੀ ਹਾਂ।”
ਜਾਣਕਾਰੀ ਮੁਤਾਬਕ ਰੇਅਰ ਸੈਂਸਰੀ ਨਿਊਰਲ ਨਰਵ ਹੀਅਰਿੰਗ ਲੋਸ ਦੀ ਬੀਮਾਰੀ ਹੈ। ਇਸ ਨਾਲ ਪੀੜਤ ਮਰੀਜ਼ ਨੂੰ ਸੁਣਨ ‘ਚ ਔਖ ਆਉਣੀ ਸ਼ੁਰੂ ਹੋ ਜਾਂਦੀ ਹੈ। ਕੁਝ ਸਮੇਂ ਬਾਅਦ ਉਹ ਸੁਣਨ ਸ਼ਕਤੀ ਵੀ ਗੁਆ ਬੈਠਦੇ ਹਨ। ਦਰਅਸਲ, ਅਜਿਹਾ ਕੰਨ ਦੇ ਅੰਦਰ ਦੀਆਂ ਕੋਸ਼ਿਕਾਵਾਂ ‘ਚ ਪਾਏ ਜਾਣ ਵਾਲੇ ਸੈੱਲਾਂ ਨੂੰ ਨੁਕਸਾਨ ਪਹੁੰਚਾਉਣ ਕਾਰਨ ਹੁੰਦਾ ਹੈ। ਇਹ ਕੰਨਾਂ ਨਾਲ ਜੁੜੀ ਇੱਕ ਆਮ ਬੀਮਾਰੀ ਹੈ। ਇਸ ‘ਚ ਕੰਨ ਤੋਂ ਦਿਮਾਗ ਤੱਕ ਆਵਾਜ਼ ਪਹੁੰਚਾਉਣ ਵਾਲੀਆਂ ਨਾੜੀਆਂ ਪੂਰੀ ਤਰ੍ਹਾਂ ਖ਼ਰਾਬ ਹੋ ਜਾਂਦੀਆਂ ਹਨ।
ਇਹ ਸਮੱਸਿਆ ਅਕਸਰ ਵੱਧਦੀ ਉਮਰ ਦੇ ਕਾਰਨ ਹੁੰਦੀ ਹੈ। ਜੇਕਰ ਕਿਸੇ ਦੇ ਸਿਰ ‘ਤੇ ਸੱਟ ਲੱਗਦੀ ਹੈ ਤਾਂ ਉਨ੍ਹਾਂ ਦੇ ਕੰਨਾਂ ਦੀਆਂ ਨਾੜਾਂ ‘ਚ ਵੀ ਇਹ ਬੀਮਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਇਹ ਕੁਝ ਵਾਇਰਲ ਅਟੈਕ ਅਤੇ ਮੇਨੀਅਰ ਦੀ ਬੀਮਾਰੀ ਕਾਰਨ ਵੀ ਹੋ ਸਕਦਾ ਹੈ। ਇਸ ਦੀ ਸ਼ੁਰੂਆਤੀ ਜਾਂਚ ‘ਚ ਪਤਾ ਚੱਲਦਾ ਹੈ ਕਿ ਮਰੀਜ਼ ਕਿੰਨਾ ਸੁਣ ਰਿਹਾ ਹੈ ਅਤੇ ਉਹ ਕਿਵੇਂ ਪ੍ਰਤੀਕਿਰਿਆ ਦੇ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।