ਦਿੱਲੀ ਸਰਕਾਰ ਵੱਲੋਂ ਯੂਨੀਵਰਸਿਟੀਆਂ ਦੀਆਂ ਅਖੀਰਲੇ ਸਾਲ ਸਣੇ ਸਾਰੀ ਪ੍ਰੀਖਿਆਵਾਂ ਰੱਦ

TeamGlobalPunjab
1 Min Read

ਨਵੀਂ ਦਿੱਲੀ: ਕੋਵਿਡ-19 ਮਹਾਮਾਰੀ ਦੇ ਮੱਦੇਨਜਰ ਦਿੱਲੀ ਸਰਕਾਰ ਨੇ ਆਪਣੇ ਅਧੀਨ ਯੂਨੀਵਰਸਿਟੀਆਂ ਦੇ ਅਗਾਮੀ ਸਾਰੇ ਸਮੈਸਟਰ ਤੇ ਅੰਤਿਮ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ। ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵੱਲੋਂ ਤੈਅ ਕੀਤੇ ਗਏ ਮਾਪਦੰਡਾਂ ਦੇ ਆਧਾਰ ‘ਤੇ ਡਿਗਰੀ ਦਿੱਤੀ ਜਾਵੇਗੀ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦਿਆ ਨੇ ਸ਼ਨੀਵਾਰ ਨੂੰ ਇਹ ਐਲਾਨ ਕੀਤਾ। ਸਿਸੋਦਿਆ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਕੇਂਦਰ ਅਧੀਨ ਆਉਣ ਵਾਲੀ ਸਾਰੀ ਯੂਨੀਵਰਸਿਟੀਆਂ ‘ਚ ਵੀ ਅਖੀਰਲੇ ਸਾਲ ਸਣੇ ਸਾਰੀ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਵਿੱਚ ਆਲਮੀ ਮਹਾਂਮਾਰੀ ਕੋਵਿਡ -19 ਦੇ ਕਾਰਨ ਅਧਿਐਨ ਪ੍ਰਭਾਵਿਤ ਹੋਏ ਹਨ, ਇਸ ਲਈ ਇਮਤਿਹਾਨਾਂ ਕਰਵਾਉਣਾ ਸੰਭਵ ਨਹੀਂ ਹੈ।

ਪ੍ਰੀਖਿਆਵਾਂ ਨੂੰ ਲੈ ਕੇ ਯੂਜੀਸੀ ਦੀ ਨਵੀਂ ਗਾਈਡਲਾਈਨਸ ਆਉਣ ਤੋਂ ਬਾਅਦ ਕੇਜਰੀਵਾਲ ਸਰਕਾਰ ਦਾ ਇਹ ਫੈਸਲਾ ਕਾਫ਼ੀ ਹੈਰਾਨ ਕਰਨ ਵਾਲਾ ਹੈ। ਯੂਜੀਸੀ ਦੀ ਰਿਵਾਇਜ਼ਡ ਗਾਇਡਲਾਇੰਸ ਦੇ ਮੁਤਾਬਕ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਲਈ 30 ਸਤੰਬਰ ਤੱਕ ਯੂਜੀ ਅਤੇ ਪੀਜੀ ਕੋਰਸਾਂ ਦੇ ਫਾਈਨਲ ਯੀਅਰ / ਸਮੈਸਟਰ ਦੀਆਂ ਪ੍ਰੀਖਿਆਵਾਂ ਕਰਵਾਉਣਾ ਲਾਜ਼ਮੀ ਹੈ।

Share this Article
Leave a comment