ਹਿਮਾਚਲ ਪ੍ਰਦੇਸ਼: ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ ਦੀ ਕਾਰਜਕਾਰਨੀ ਨੂੰ ਭੰਗ ਕਰ ਦਿੱਤਾ ਗਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਐਕਸ ‘ਤੇ ਪੋਸਟ ਕਰਦੇ ਹੋਏ ਲਿਖਿਆ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਮੁੱਚੀ ਸੂਬਾ ਇਕਾਈ, ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਕਾਂਗਰਸ ਕਮੇਟੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਹਾਲ ਹੀ ਵਿੱਚ ਕਰੀਬ ਦੋ ਹਫ਼ਤੇ ਪਹਿਲਾਂ ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਸਿੰਘ ਨੇ ਹਾਈਕਮਾਂਡ ਨੂੰ ਪੱਤਰ ਲਿਖ ਕੇ ਪੁਰਾਣੀ ਕਾਰਜਕਾਰਨੀ ਨੂੰ ਭੰਗ ਕਰਕੇ ਨਵੀਂ ਕਾਰਜਕਾਰਨੀ ਬਣਾਉਣ ਦੀ ਪ੍ਰਵਾਨਗੀ ਮੰਗੀ ਸੀ। ਉਨ੍ਹਾਂ ਹਾਈਕਮਾਂਡ ਤੋਂ ਜਥੇਬੰਦੀ ਵਿੱਚ ਗੈਰ-ਸਰਗਰਮ ਅਧਿਕਾਰੀਆਂ ਦੀ ਥਾਂ ’ਤੇ ਨਵੀਆਂ ਨਿਯੁਕਤੀਆਂ ਮੰਗ ਕੀਤੀ ਸੀ। ਫਿਲਹਾਲ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਜਾਵੇਗਾ, ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ।