ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਰਾਜ ਸਭਾ ਲਈ ਨਾਮਜ਼ਦ ਪੰਜੋ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ।
ਦੱਸ ਦਈਏ ਕਿ ਅੱਜ ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ ਖਤਮ ਹੋਣ ਤੋਂ ਬਾਅਦ ਸਾਰੇ ਪੰਜ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ। ਨਾਮਜ਼ਦਗੀਆਂ ਦਾਖ਼ਲ ਕਰਨ ਵਾਲੇ ਦਿਨ ਵੀ ਕਿਸੀ ਹੋਰ ਉਮੀਦਵਾਰ ਨੇ ਆਪਣੇ ਪਰਚੇ ਨਹੀਂ ਭਰੇ ਸਨ।
ਇਨ੍ਹਾਂ ਵਿੱਚ ਕ੍ਰਿਕਟਰ ਹਰਭਜਨ ਸਿੰਘ, ਸੰਦੀਪ ਪਾਠਕ, ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਸ਼ਾਮਲ ਹਨ।